ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਪ੍ਰਸ਼ਾਸ਼ਕ ਪੁੱਡਾ ਅੰਮ੍ਰਿਤਸਰ ਦੀਪਸ਼ਿਖਾ ਸ਼ਰਮਾ ਆਈ.ਏ.ਐਸ ਤੇ ਵਧੀਕ ਪ੍ਰਸ਼ਾਸ਼ਕ ਰਜ਼ਤ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁੱਡਾ ਦੇ ਟਾਊਨ ਪਲਾਨਰ ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਅਣ-ਅਧਿਕਾਰਤ ਕਲੋਨੀਆਂ/ਉਸਾਰੀਆਂ ‘ਤੇ ਵੱਡੀ ਕਾਰਵਾਈ ਕਰਦੇ ਹੋਏ, ਟਾਂਗਰਾ, ਰਈਆ ਬਿਆਸ ਵਿੱਚ ਬਣ ਰਹੀਆਂ ਨਜਾਇਜ਼ ਕਲੋਨੀਆਂ ਦੀ ਢਾਹ-ਢੁਹਾਈ ਕੀਤੀ ਗਈ।ਜ਼ਿਲ੍ਹਾ ਟਾਊਨ ਪਲਾਨਰ ਔਲਖ ਨੇ ਦੱਸਿਆ ਕਿ ਇਨਾਂ ਕਲੋਨੀਆਂ ਦੇ ਮਾਲਕਾਂ ਨੂੰ ਕਈ ਵਾਰੀ ਕਲੋਨੀਆਂ ਰੈਗੂਲਰ ਕਰਵਾਉਣ ਅਤੇ ਪੰਜਾਬ ਸਰਕਾਰ ਵਲੋਂ ਪੁੱਡਾ ਲਈ ਤੈਅ ਕੀਤੇ ਗਏ ਨਿਯਮਾਂ ਅਨੁਸਾਰ ਚੱਲਣ ਲਈ ਕਿਹਾ ਗਿਆ ਸੀ।ਪਰ ਇਨ੍ਹਾਂ ਅਣ-ਅਧਿਕਾਰਤ ਕਲੋਨੀਆਂ ਦੇ ਮਾਲਕਾਂ ਨੇ ਇਸ ਦੀ ਕੋਈ ਪ੍ਰਵਾਹ ਨਹੀਂ ਕੀਤੀ ਅਤੇ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ, ਜਿਸ ਤੇ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸਨ ਐਕਟ 1995 ਦੇ ਅਧੀਨ ਪਿਛਲੇ ਮਹੀਨੇ ਰਾਮ ਤੀਰਥ ਰੋਡ ਤੇ ਸਥਿਤ ਕਲੋਨੀਆਂ ਤੇ ਕਾਰਵਾਈ ਕਰਨ ਤੋਂ ਬਾਅਦ ਹੁਣ ਜਲੰਧਰ ਜੀ.ਟੀ ਰੋਡ ਨੂੰ ਟਾਰਗੇਟ ਬਣਾਇਆ ਗਿਆ ਹੈ।ਜਿਸ ਤਹਿਤ ਇਹ ਜਰੂਰੀ ਸਖਤ ਕਦਮ ਚੁੱਕਦੇ ਹੋਏ ਇਨ੍ਹਾਂ ਦਾ ਚਲਦਾ ਹੋਇਆ ਕੰਮ ਰੁਕਵਾਉਣਾ ਪਿਆ।ਉਨ੍ਹਾਂ ਨੇ ਇਹ ਵੀ ਸਪੱਸਟ ਕੀਤਾ ਕਿ ਅਣਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ 3 ਤੋਂ 7 ਸਾਲ ਦੀ ਕੈਦ ਅਤੇ 2 ਤੋਂ 5 ਲੱਖ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ।
ਟਾਊਨ ਪਲਾਨਰ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਗੈਰ ਕਨੂੰਨੀ ਕਲੋਨੀਆਂ ਜੋ ਕਿ ਪੁੱਡਾ ਵਿਭਾਗ ਤੋਂ ਮਨਜ਼ੂਰਸ਼ੁਦਾ ਨਹੀਂ ਹਨ ਵਿਚ ਆਪਣੇ ਪਲਾਟ ਨਾ ਲੈਣ ਤਾਂ ਜੋ ਉਨ੍ਹਾਂ ਦੇ ਧਨ ਮਾਲ ਦਾ ਨੁਕਸਾਨ ਨਾ ਹੋ ਸਕੇ।ਉਹ ਕਿਸੇ ਵੀ ਕਲੋਨੀ ਵਿੱਚ ਪਲਾਟ ਖਰੀਦਣ ਤੋਂ ਪਹਿਲਾਂ ਐਨ.ੳ.ਸੀ ਦੀ ਮੰਗ ਜਰੂਰ ਕਰਨ।
Check Also
ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ
ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …