ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ ਵਲੋਂ ਅਲੂਮਨੀ ਮੀਟ-2023 ਕਰਵਾਈ ਗਈ।ਜਿਸ ਵਿੱਚ ਕਾਲਜ ਪ੍ਰਿਸੀਪਲ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਵਿਭਾਗ ਮੁਖੀ ਅਤੇ ਡੀਨ ਡਾ. ਏ.ਕੇ ਕਾਹਲੋਂ ਅਤੇ ਅਲੂਮਨੀ ਮੀਟ ਦੇ ਕੋਆਰਡੀਨੇਟਰ ਡਾ. ਸਵਰਾਜ ਕੌਰ ਵਲੋਂ ਡਾ. ਮਹਿਲ ਸਿੰਘ ਅਤੇ ਸਾਬਕਾ ਵਿਦਿਆਰਥੀਆਂ ਦਾ ਸਵਾਗਤ ਕੀਤਾ ਗਿਆ।
ਡਾ. ਮਹਿਲ ਸਿੰਘ ਨੇ ਕਿਹਾ ਕਿ ਐਲੂਮਨੀ ਮੀਟ ਦਾ ਮਕਸਦ ਕਾਲਜ ਦੇ ਸਾਬਕਾ ਅਤੇ ਮੌਜ਼ੂਦਾ ਵਿਦਿਆਰਥੀਆਂ ਵਿਚਕਾਰ ਆਪਸੀ ਲਾਹੇਵੰਦ ਤਾਲਮੇਲ ਨੂੰ ਉਤਸ਼ਾਹਿਤ ਕਰਨਾ ਹੈ। ਡਾ. ਕਾਹਲੋਂ ਅਤੇ ਡਾ. ਸਵਰਾਜ ਕੌਰ ਨੇ ਸਾਂਝੇ ਤੌਰ ’ਤੇ ਕਿਹਾ ਕਿ ਸਾਬਕਾ ਵਿਦਿਆਰਥੀਆਂ ਨਾਲ ਸਬੰਧਾਂ ਨੂੰ ਬਣਾਈ ਰੱਖਣਾ ਬਹੁਤ ਮਹੱਤਵਪੂਰਨ ਹੈ ਕਿਉਂਕਿ ਇਹ ਮੌਜੂਦਾ ਵਿਰਾਸਤ ਨੂੰ ਬਣਾਉਣ ਅਤੇ ਅਲੂਮਨੀ ਕੁਨੈਕਸ਼ਨ ਦੁਆਰਾ ਵਿਦਿਆਰਥੀਆਂ ਦੀ ਪਲੇਸਮੈਂਟ ਨੂੰ ਬਿਹਤਰ ਬਣਾਉਣ ’ਚ ਸਹਾਈ ਸਿੱਧ ਹੁੰਦਾ ਹੈ।ਉਨ੍ਹਾਂ ਸਮਾਗਮ ਨੂੰ ਤਨਦੇਹੀ ਨਾਲ ਕਰਵਾਉਣ ਲਈ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ।
ਦਲਜੀਤ ਸਿੰਘ, ਜਸਪ੍ਰੀਤ ਸਿੰਘ, ਸੀਮਤੀ ਨਵਪ੍ਰੀਤ ਕੌਰ, ਜਸਕਰਨ ਸਿੰਘ, ਸ੍ਰੀਮਤੀ ਪ੍ਰੀਤੀ ਸਿੰਘ, ਗੁਰਵਿੰਦਰ ਸਿੰਘ, ਮਨਪ੍ਰੀਤ ਸਿੰਘ ਅਤੇ ਸ੍ਰੀਮਤੀ ਕੋਮਲ ਬਾਵਾ ਸਮੇਤ ਵੱਖ-ਵੱਖ ਬੈਚਾਂ ਤੋਂ ਵਿਭਾਗ ਦੇ ਪੁਰਾਣੇ ਵਿਦਿਆਰਥੀਆਂ ਨੇ ਮੀਟ ’ਚ ਸ਼ਿਰਕਤ ਕਰਦਿਆਂ ਆਪਣੇ ਕਾਲਜ ਅੇ ਵਿਭਾਗ ਨਾਲ ਬਿਤਾਏ ਯਾਦਗਾਰੀ ਪਲ ਸਾਂਝੇ ਕੀਤੇ।ਡਾ. ਕਾਹਲੋਂ ਅਤੇ ਡਾ. ਸਵਰਾਜ ਕੌਰ ਵੱਲੋਂ ਸਾਬਕਾ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਡਾ. ਨਿਧੀ ਸਭਰਵਾਲ ਨੇ ਸਾਬਕਾ ਵਿਦਿਆਰਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਮਿਲਣੀ ਸਾਨੂੰ ਸਿੱਖਿਆ, ਖੋਜ਼ ਅਤੇ ਵਿਭਾਗ ਦੀਆਂ ਹੋਰ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਤੇ ਸੁਵਿਧਾ ਪ੍ਰਦਾਨ ਕਰਨ ’ਚ ਮਦਦ ਕਰੇਗੀ। ਸਮਾਗਮ ਦੇ ਪ੍ਰਸਾਰਣ ਦੀ ਜ਼ਿੰਮੇਵਾਰੀ ਮੀਨੂੰ ਚੋਪੜਾ ਨੇ ਸੰਭਾਲੀ।
ਇਸ ਮੌਕੇ ਡਾ. ਦੀਪਕ ਦੇਵਗਨ, ਡਾ. ਪੂਨਮ ਸ਼ਰਮਾ, ਡਾ. ਅਜੈ ਸਹਿਗਲ, ਡਾ. ਰਛਪਾਲ ਸਿੰਘ, ਡਾ. ਸਾਮੀਆ ਚੱਠਾ ਅਤੇ ਹੋਰ ਫੈਕਲਟੀ ਮੈਂਬਰ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …