ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਅੰਗ੍ਰਜੀ ਵਿਭਾਗ ਵੱਲੋਂ ਅਲੂਮਨੀ ਮੀਟ ਦਾ ਆਯੋਜਨ ਕੀਤਾ ਗਿਆ, ਜਿਸ ’ਚ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ ਵੱਜੋ ਸ਼ਿਰਕਤ ਕੀਤੀ।
ਡਾ. ਮਹਿਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਜ਼ਿੰਦਗੀ ਦੀ ਮੁਸ਼ਕਿਲਾਂ ਅਤੇ ਚੁਣੋਤੀਆਂ ਨਾਲ ਨਜਿੱਠਣ ਲਈ ਵਿੱਦਿਅਕ ਆਦਰਿਆਂ ’ਚੋਂ ਪ੍ਰਾਪਤ ਕੀਤੀਆ ਕਦਰਾਂ ਕੀਮਤਾਂ ਅਤੇ ਕੋਸ਼ਲ ਤੇ ਜਾਣਕਾਰੀ ਬੇਹੱਦ ਮਦਦਗਤਰ ਸਾਬਿਤ ਹੁੰਦੀਆਂ ਹਨ।ਇਸ ਤੋਂ ਪਹਿਲਾਂ ਵਿਭਾਗ ਮੁੱਖੀ ਪ੍ਰੋ: ਸੁਪਨਿੰਦਰਜੀਤ ਕੌਰ ਨੇ ਮੁੱਖ ਮਹਿਮਾਨ ਅਤੇ ਆਏ ਹੋਰ ਮਹਿਮਾਨ ਦਾ ਸਵਾਗਤ ਕੀਤਾ।ਉਨ੍ਹਾਂ ਨੇ ਸਵਾਗਤੀ ਭਾਸ਼ਣ ’ਚ ਕਿਹਾ ਕਿ ਅਲੂਮਨੀ ਕਿਸੇ ਅਦਾਰੇ ਦਾ ਬਹੁਮੁਲਾ ਖਜਾਨਾ ਹੁੰਦੇ ਹਨ ਅਤੇ ਅਦਾਰੇ ਦੇ ਬ੍ਰਾਂਡ ਐਮਬਸਡਰ ਦੇ ਵਜੋਂ ਭੂਮਿਕਾ ਨਿਭਾਉਦੇ ਹਨ।ਬਹੁਤ ਸਾਰੇ ਸਾਬਕਾ ਵਿਦਿਆਰਥੀ ਭਵਾਕੁ ਹੋਏ ਅਤੇ ਉਨ੍ਹਾਂ ਆਪਣੀਆਂ ਯਾਦਾਂ ਨੂੰ ਸਰੋਤਿਆਂ ਨਾਲ ਸਾਂਝਾ ਕੀਤਾ।ਸਾਬਕਾ ਵਿਦਿਆਰਥੀਆਂ ਨੇ ਪ੍ਰਾਪਤ ਕੀਤੇ ਮੁਕਾਮਾਂ ’ਤੇ ਪੁੰਹਚਣ ਲਈ ਆਪਣੇ ਅਧਿਆਪਕਾਂ ਅਤੇ ਕਾਲਜ ਨੂੰ ਸ਼ੁਕਰਾਨਾ ਕੀਤਾ। ਪ੍ਰੋਗਰਾਮ ਦੇ ਅੰਤ ’ਚ ਪ੍ਰੋ: ਪੁਨੀਤ ਕੌਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਡਾ. ਸਾਂਵਤ ਸਿੰਘ ਮੰਟੋ, ਪ੍ਰੋ: ਦਲਜੀਤ ਕੌਰ, ਡਾ. ਮਮਤਾ ਮਹਿੰਦਰੂ, ਪ੍ਰੋ: ਵਿਜੈ ਬਰਨਾਡ, ਡਾ. ਜਸਵਿੰਦਰ ਕੌਰ, ਪ੍ਰੋ: ਪੂਜਾ ਕਾਲੀਆ, ਪ੍ਰੋ: ਗੁਰਪ੍ਰੀਤ ਸਿੰਘ, ਪ੍ਰੋ: ਸੌਰਵ ਮੇਘ, ਪ੍ਰੋ: ਹਰਸ਼ ਸਲਾਰੀਆ, ਪ੍ਰੋ: ਐਮ. ਪੀ ਮਸੀਹ, ਪ੍ਰੋ: ਹਰਮਨਪ੍ਰੀਤ ਸਿੰਘ ਤੇ ਹੋਰ ਅਧਿਆਪਕ ਹਾਜ਼ਰ ਸਨ।
Check Also
ਅਕੈਡਮਿਕ ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਯੂਕੋ ਬੈਂਕ ਦਾ ਕੀਤਾ ਦੌਰਾ
ਸੰਗਰੂਰ, 23 ਮਈ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਦੇ ਗਿਆਰਵੀਂ ਅਤੇ ਬਾਰਵੀਂ ਜਮਾਤ ਦੇ …