Tuesday, May 21, 2024

ਖਾਲਸਾ ਕਾਲਜ ਐਜੂਕੇਸ਼ਨ ਰਣਜੀਤ ਐਵੀਨਿਊ ਵਿਖੇ ਖ਼ੂਨਦਾਨ ਕੈਂਪ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਵਿਖੇ ਪਾਰਵਤੀ ਦੇਵੀ ਹਸਪਤਾਲ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ।ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਦੀਪ ਕੌਰ ਦੀ ਦੇਖ-ਰੇਖ ਹੇਠ ਆਯੋਜਿਤ ਇਸ ਕੈਂਪ ਮੌਕੇ ਵਿਦਿਆਰਥੀਆਂ ਸਮੇਤ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੇ ਖੂਨਦਾਨ ਕੀਤਾ।
ਡਾ. ਮਨਦੀਪ ਕੌਰ ਨੇ ਕਿਹਾ ਕਿ ਖ਼ੂਨਦਾਨ ਕੈਂਪ ਰਾਹੀਂ ਜਿੱਥੇ ਕਮਜੋਰ ਤੇ ਲੋੜਵੰਦਾਂ ਦਾ ਜੀਵਨ ਬਚਾਉਣ ਲਈ ਇਨਸਾਨ ਦੂਸਰੇ ਪ੍ਰਤੀ ਆਪਣਾ ਅਹਿਮ ਯੋਗਦਾਨ ਪਾਉਂਦਾ ਹੈ, ਉਥੇ ਇਸ ਨਾਲ ਲੋਕ ਸੇਵਾ ਕਰਕੇ ਮਨ ਨੂੰੂ ਅਤੀ ਸੰਤੁਸ਼ਟੀ ਪੈਦਾ ਹੁੰਦੀ ਹੈ।ਇਸ ਲਈ ਹਰੇਕ ਮਨੁੱਖ ਨੂੰ ਆਪਣੀ ਜ਼ਿੰਦਗੀ ’ਚ ਅਜਿਹੇ ਸਮਾਜਸੇਵੀ ਕਾਰਜਾਂ ’ਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਕਿ ਉਨ੍ਹਾਂ ਦਾ ਜੀਵਨ ਹੋਰਨਾਂ ਲਈ ਸੇਧ ਬਣ ਸਕੇ ਅਤੇ ਜਰੂਰਤਮੰਦ ਲਈ ਖੂਨ ਦੀ ਕਮੀ ਨੂੰ ਪੂਰਾ ਕੀਤਾ ਜਾ ਸਕੇ।
ਉਨ੍ਹਾਂ ਨੇ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਕੀਤੇ ਗਏ।ਇਸ ਯਤਨ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਲੋਕ ਭਲਾਈ ਦੇ ਕਾਰਜ਼ਾਂ ਲਈ ਕਾਲਜ ਹਮੇਸ਼ਾਂ ਤੱਤਪਰ ਰਹੇਗਾ।ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਮੁੱਖ ਉਦੇਸ਼ ਐਮਰਜੈਂਸੀ ਦੇ ਸਮੇਂ ’ਚ ਖੂਨ ਦੀ ਲੋੜ ਨੂੰ ਪੂਰਾ ਕਰਨ ਲਈ ਜਾਗਰੂਕਤਾ ਪੈਦਾ ਕਰਨਾ ਸੀ।ਉਨ੍ਹਾਂ ਸਬੰਧਿਤ ਹਸਪਤਾਲ ਦੇ ਡਾਕਟਰਾਂ ਦੀ ਟੀਮ ਵਲੋਂ ਉਕਤ ਕਾਰਜ਼ ਲਈ ਨਿਭਾਈਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ।

Check Also

ਏਡਿਡ ਸਕੂਲ ਬੰਦ ਕਰਨ ਅਤੇ ਗ੍ਰਾਂਟਾਂ ਵਿੱਚ ਕਟੌਤੀ ਦੀ ਵਿਰੁੱਧ 22 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ `ਚ ਰੋਸ ਮਾਰਚ ਦਾ ਐਲਾਨ

ਅੰਮ੍ਰਿਤਸਰ, 20 ਮਈ (ਖੁਰਮਣੀਆਂ) – ਏਡਿਡ ਸਕੂਲ ਟੀਚਰ ਯੂਨੀਅਨ ਅੰਮ੍ਰਿਤਸਰ ਦੀ ਮੀਟਿੰਗ ਸੈਕੰਡਰੀ ਸਕੂਲ ‘ਚ …