ਅੰਮ੍ਰਿਤਸਰ, 4 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਅਤੇ ਪੰਜਾਬ ਭਾਜਪਾ ਕੋਰ ਕਮੇਟੀ ਦੇ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ ਨੇ
ਅੱਜ ਕੇਂਦਰ ’ਚ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵਲੋਂ ‘ਗੁਰੂ ਨਗਰੀ ਦੇ ਰੀਗੋ ਪੁੱਲ ਦੀ ਮੁੜ ਉਸਾਰੀ ਦਾ ਮੁੱਦਾ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਕੋਲ ਉਠਾਉਣ ਦੀ ਸ਼ਲਾਘਾ ਕੀਤੀ ਹੈ।ਪੰਜਾਬ’ਚ ਕੇਂਦਰੀ ਰੇਲ ਮੰਤਰੀ ਵਲੋਂ 112 ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਹਰੀ ਝੰਡੀ ਦਿੱਤੀ ਗਈ ਹੈ, ਜਿਸ ਵਿੱਚ ਰੀਗੋ ਪੁਲ ਦੇ ਪੁਨਰ ਨਿਰਮਾਣ ਲਈ 50 ਲੱਖ ਰੁਪਏ ਸ਼ਾਮਲ ਹਨ।
ਛੀਨਾ ਨੇ ਇਸ ਕਾਰਜ਼ ਲਈ ਤਰੁਣ ਚੁੱਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਕਤ ਪ੍ਰੋਜੈਕਟ ਪਿਛਲੇ ਲੰਮੇਂ ਤੋਂ ਲਟਕਿਆ ਆ ਰਿਹਾ ਹੈ, ਜਿਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਵਿੱਤੀ ਪੈਕੇਜ਼ ਲਈ ਅਪੀਲ ਕੀਤੀ ਸੀ, ਜਿਸ ਦਾ ਕਾਰਜ਼ ਜਲਦੀ ਸ਼ੁਰੂ ਹੋ ਜਾਵੇਗਾ।ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਪੁਰਾਣੇ ਸ਼ਹਿਰ ਅਤੇ ਨਵੇਂ ਸ਼ਹਿਰ ਤੋਂ ਇਲਾਵਾ ਵੱਖ-ਵੱਖ ਹਿੱਸਿਆਂ ਨੂੰ ਮੁੱਖ ਸੜਕੀ ਮਾਰਗ (ਜੀ.ਟੀ ਰੋਡ) ਨਾਲ ਜੋੜਣ ਵਾਲਾ ਮਹੱਤਵਪੂਰਨ ਪ੍ਰੋਜੈਕਟ ਹੈ, ਜੋ ਸ਼ਹਿਰ ਵਾਸੀਆਂ ਲਈ ਵਰਦਾਨ ਸਾਬਤ ਹੋਵੇਗਾ।ਛੀਨਾ ਨੇ ਕਿਹਾ ਕਿ ਵੱਖ-ਵੱਖ ਗੈਰ ਸਰਕਾਰੀ ਸੰਗਠਨਾਂ ਅਤੇ ਵਸਨੀਕਾਂ ਨੇ ਪੁੱਲ ਦੇ ਪੁਨਰ ਨਿਰਮਾਣ ਦੀ ਮੰਗ ਕੀਤੀ ਸੀ, ਕਿਉਂਕਿ ਇਹ ਪਿਛਲੇ ਕਾਫ਼ੀ ਸਮੇਂ ਤੋਂ ਖਸਤਾ ਹਾਲਤ ’ਚ ਪਿਆ ਹੋਇਆ ਹੈ।ਉਨ੍ਹਾਂ ਕਿਹਾ ਕਿ ਇਹ ਪੁੱਲ 1860 ਦੇ ਦਹਾਕੇ ’ਚ ਬ੍ਰਿਟਿਸ਼ ਸਮੇਂ ਦੌਰਾਨ ਪੁਰਾਣੇ ਇਤਿਹਾਸਕ ਦੀਵਾਰ ਵਾਲੇ ਸ਼ਹਿਰ ਨੂੰ ਸਥਾਪਿਤ ਕੀਤੇ ਜਾ ਰਹੇ, ਨਵੇਂ ਖੇਤਰਾਂ ਨਾਲ ਜੋੜਨ ਲਈ ਬਣਾਇਆ ਗਿਆ ਸੀ।
ਛੀਨਾ ਨੇ ਕਿਹਾ ਕਿ ਇਹ ਖੁਸ਼ਕਿਸਮਤੀ ਦੀ ਗੱਲ ਹੈ ਕਿ ਸਾਡੇ ਨਾਲ ਤਰੁਣ ਚੁੱਘ ਵਰਗੇ ਅਗਾਂਹਵਧੂ ਸੋਚ ਵਾਲੇ ਵਿਅਕਤੀ ਹਨ, ਜੋ ਪੰਜਾਬ ਤੋਂ ਹੋਣ ਕਾਰਨ ਵੀ ਦਿੱਲੀ ’ਚ ਹਮੇਸ਼ਾਂ ਸੂਬੇ ਦੇ ਲੋਕਾਂ ਦੀ ਭਲਾਈ ਅਤੇ ਵਿਕਾਸ ਦੇ ਕੰਮ ਕਰਵਾਉਣ ਲਈ ਯਤਨਸ਼ੀਲ ਰਹਿੰਦੇ ਹਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
Punjab Post Daily Online Newspaper & Print Media