Sunday, December 22, 2024

ਖ਼ਾਲਸਾ ਕਾਲਜ ਵੂਮੈਨ ਵਿਖੇ ਅੰਤਰਰਾਸ਼ਟਰੀ ਨਾਰੀ ਦਿਵਸ ਮਨਾਇਆ

ਅੰਮ੍ਰਿਤਸਰ, 7 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਲੋਂ ਅਹਿਮਦੀਆ ਮੁਸਲਿਮ ਕਮਿਊਨਿਟੀ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਨਾਰੀ ਦਿਵਸ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਅਗਵਾਈ ਹੇਠ ਮਨਾਏ ਇਸ ਪ੍ਰੋਗਰਾਮ ’ਚ ਲਿਟਲ ਫ਼ਲਾਵਰ ਸੀਨੀਅਰ ਸੈਕੰਡਰੀ ਸਕੂਲ, ਉਚਾ ਕਿਲ੍ਹਾ ਦੀ ਡਾਇਰੈਕਟਰ ਸ੍ਰੀਮਤੀ ਤਜਿੰਦਰ ਕੌਰ ਛੀਨਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਡਾ. ਸੁਰਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ਫੁੱਲਾਂ ਦੇ ਪੌਦੇ ਭੇਟ ਕਰ ਕੇ ਨਿੱਘਾ ਸਵਾਗਤ ਕੀਤਾ।ਇਸ ਪ੍ਰੋਗਰਾਮ ਦੇ ਪਹਿਲੇ ਬੁਲਾਰੇ ਪੰਜਾਬੀ ਵਿਭਾਗ ਮੁਖੀ ਪ੍ਰੋ. ਰਵਿੰਦਰ ਕੌਰ ਨੇ ਸਿੱਖ ਧਰਮ ’ਚ ਔਰਤ ਦੇ ਯੋਗਦਾਨ ਅਤੇ ਗੁਰੂ ਮਹਿਲਾਂ ਦੀ ਸਮਾਜ ਨੂੰ ਦੇਣ ਬਾਰੇ ਦੱਸਿਆ।ਹਿਊਮਨ ਰਾਈਟਸ ਪੰਜਾਬ ਦੇ ਪ੍ਰੈਜੀਡੈਂਟ ਡਾ. ਜਸਵਿੰਦਰ ਕੌਰ ਸੋਹਲ ਨੇ ਔਰਤਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਉਸ ਦੇ ਜਦੋਜਹਿਦ ਭਰੇ ਸੰਘਰਸ਼ ਨੂੰ ਬਿਆਨ ਕੀਤਾ।
ਡਾ. ਮਨਸੂਰਾ ਤਾਰਿਕ ਨੇ ਇਸਲਾਮ ਧਰਮ ’ਚ ਔਰਤ-ਮਰਦ ਦੀ ਸਮਾਨਤਾ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਇਸਲਾਮ ਧਰਮ ’ਚ ਔਰਤ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਨੂੰ ਡਾਕੂਮੈਂਟਰੀ ਰਾਹੀਂ ਦਿਖਾਇਆ ਗਿਆ।ਸ੍ਰੀਮਤੀ ਛੀਨਾ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਔਰਤਾਂ ਨੂੰ ਸਿੱਖਿਅਤ ਅਤੇ ਗਿਆਨ ਹਾਸਲ ਕਰਨਾ ਚਾਹੀਦਾ ਹੈ ਅਤੇ ਆਰਥਿਕ ਤੌਰ ’ਤੇ ਆਜ਼ਾਦ ਹੋਣ ਦੇ ਵਸੀਲੇ ਪੈਦਾ ਕਰਨੇ ਚਾਹੀਦੇ ਹਨ।
ਪ੍ਰੋਗਰਾਮ ਦੇ ਅੰਤ ’ਚ ਡਾ. ਸੁਰਿੰਦਰ ਕੌਰ ਨੇ ਸ੍ਰੀਮਤੀ ਛੀਨਾ ਨੂੰ ਸਨਮਾਨਿਤ ਕੀਤਾ।ਪ੍ਰੋਗਰਾਮ ਦੌਰਾਨ ਮੁਸਲਿਮ ਕਮਿਊਨਿਟੀ ਵਲੋਂ ਵੀ ਸ੍ਰੀਮਤੀ ਛੀਨਾ, ਕਾਲਜ ਪ੍ਰਿੰਸੀਪਲ ਅਤੇ ਪ੍ਰੋਗਰਾਮ ਦੇ ਬੁਲਾਰਿਆਂ ਤੇ ਕਾਲਜ ਦੀਆਂ 6 ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ।ਹੋਮਿਓਪੈਥੀ ਦਾ ਮੁਫ਼ਤ ਕੈਂਪ ਅਤੇ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …