Sunday, December 22, 2024

ਸਟਾਫ ਨਰਸ ਰਮਨਜੀਤ ਕੌਰ ‘ਮਦਰ ਟਰੇਸਾ ਯਾਦਗਾਰੀ ਪੁਰਸਕਾਰ’ ਨਾਲ ਸਨਮਾਨਿਤ

ਸਮਰਾਲਾ, 7 ਮਾਰਚ (ਇੰਦਰਜੀਤ ਸਿੰਘ ਕੰਗ) – ਕੋਰੋਨਾ ਮਹਾਂਮਾਰੀ ਮੌਕੇ ਫਰੰਟਲਾਈਨ ‘ਤੇ ਕੰਮ ਕਰਨ ਵਾਲਿਆਂ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਕਰਵਾਏ ਇੱਕ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ‘ਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਜੰਡਿਆਲੀ ਵਿਖੇ ਕਰਵਾਏ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਇਨ੍ਹਾਂ ਵਿੱਚ ਸਮਰਾਲਾ ਦੇ ਸਿਵਲ ਹਸਪਤਾਲ ਵਿਖੇ ਸੇਵਾਵਾਂ ਨਿਭਾਅ ਰਹੀ ਸਟਾਫ ਨਰਸ ਰਮਨਜੀਤ ਕੌਰ ਨੂੰ ਨਿਭਾਈਆਂ ਗਈਆਂ ਸੇਵਾਵਾਂ ਬਦਲੇ ‘ਮਦਰ ਟਰੇਸਾ ਯਾਦਗਾਰੀ ਪੁਰਸਕਾਰ’ ਨਾਲ ਸਨਮਾਨਿਤ ਕੀਤਾ ਗਿਆ।ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਨਿਤਿਨ ਗੁਪਤਾ ਡਾਇਰੈਕਟਰ ਉਸ਼ੋ ਟੂਲਜ਼ ਪਾ੍ਰ. ਲਿਮ:, ਸ੍ਰੀਮਤੀ ਡਿੰਪਲ ਮਦਾਨ ਜ਼ਿਲ੍ਹਾ ਸਿੱਖਿਆ ਅਫਸਰ (ਸੈ:ਸਿੱ:) ਸ੍ਰੀ ਫਤਹਿਗੜ੍ਹ ਸਾਹਿਬ, ਸ਼੍ਰੋਮਣੀ ਬਾਲ ਸਾਹਿਤ ਪੁਰਸਕਾਰ ਵਿਜੇਤਾ ਕਮਲਜੀਤ ਨੀਲੋਂ, ਉਘੇ ਪੱਤਰਕਾਰ ਅਤੇ ਸਾਹਿਤਕਾਰ ਤੇਲੂ ਰਾਮ ਕੋਹਾੜਾ ਅਤੇ ਢਾਹਾ ਪੁਰਸਕਾਰ ਵਿਜੇਤਾ ਕਹਾਣੀਕਾਰ ਜਤਿੰਦਰ ਹਾਂਸ ਨੇ ਵਿਸ਼ੇਸ਼ ਤੌਰ ‘ਤੇ ਸ਼ਿਕਰਤ ਕੀਤੀ।ਸਨਮਾਨ ਪ੍ਰਾਪਤ ਕਰਨ ਉਪਰੰਤ ਰਮਨਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾਂ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਈ ਹੈ ਅਤੇ ਹਰੇਕ ਲੋੜਵੰਦ ਦੀ ਪਹਿਲ ਦੇ ਅਧਾਰ ‘ਤੇ ਸਹਾਇਤਾ ਕੀਤੀ ਹੈ।ਕੋਰੋਨਾ ਕਾਲ ਦੌਰਾਨ ਵੀ ਉਨ੍ਹਾਂ ਹਮੇਸ਼ਾਂ ਆਪਣੀ ਡਿਊਟੀ ਨੂੰ ਤਰਜ਼ੀਹ ਦਿੱਤੀ ਹੈ ਅਤੇ ਅੱਗੇ ਤੋਂ ਵੀ ਹਮੇਸ਼ਾਂ ਆਪਣੀ ਡਿਊਟੀ ਇਸੇ ਤਰ੍ਹਾਂ ਨਿਭਾਉਂਦੇ ਰਹਿਣਗੇ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …