Friday, May 23, 2025
Breaking News

ਖ਼ਾਲਸਾ ਕਾਲਜ ਨਰਸਿੰਗ ਦੀ ਵਿਦਿਆਰਥਣ ਦਾ ਫੁੱਲਾਂ ਦੇ ਮੁਕਾਬਲੇ ’ਚ ਪਹਿਲਾ ਸਥਾਨ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ ਨਰਸਿੰਗ ਦੀ ਵਿਦਿਆਰਥਣ ਨੇ ਖ਼ਾਲਸਾ ਕਾਲਜ ਦੇ ਬੋਟਨੀ ਵਿਭਾਗ ਵਲੋਂ ਅੰਤਰਰਾਸ਼ਟਰੀ ਮਿਲਿਟਸ ਤਿਉਹਾਰ ਨੂੰ ਸਮਰਪਿਤ ‘ਸਪਰਿੰਗ ਮੇਲੇ’ ਮੌਕੇ ਫੁੱਲਾਂ ਦੇ ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕੀਤਾ।
ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਨੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਉਕਤ ਮੁਕਾਬਲੇ ’ਚ ਕਾਲਜ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਵੱਖ-ਵੱਖ ਪ੍ਰਦਰਸ਼ਨੀਆਂ ’ਚ ਹਿੱਸਾ ਲਿਆ।ਉਨ੍ਹਾਂ ਕਿਹਾ ਕਿ ਜੀ.ਐਨ.ਐਮ ਪਹਿਲੇ ਭਾਗ ਦੀ ਵਿਦਿਆਰਥਣ ਰਿਧੀ ਨੇ ਫੁੱਲਾਂ ਦੇ ਮੁਕਾਬਲੇ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਲਜ ਦੇ ਸਮੂਹ ਮੁਕਾਬਲੇ ’ਚ ਦੂਜਾ ਸਥਾਨ ਹਿੱਸੇ ਆਇਆ ਅਤੇ ਜੀ.ਐਨ.ਐਮ ਤੀਜੇ ਭਾਗ ਦੀ ਜਸਦੀਪ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ।ਇਸ ਦੇ ਨਾਲ ਪੋਸਟਰ ਮੁਕਾਬਲੇ ’ਚ ਕਾਲਜ ਵਿਦਿਆਰਥਣਾਂ ਨੇ ਪੰਜ ਕੋਨਸੋਲੇਸ਼ਨ ਇਨਾਮ ਹਾਸਲ ਕੀਤੇ।ਉਨ੍ਹਾਂ ਨੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਉਨ੍ਹਾਂ ਨੂੰ ਭਵਿੱਖ ’ਚ ਵੀ ਅਜਿਹੀਆਂ ਪ੍ਰਾਪਤੀਆਂ ਕਰਦੇ ਰਹਿਣ ਲਈ ਉਤਸ਼ਾਹਿਤ ਕੀਤਾ।

Check Also

ਐਮ.ਐਲ.ਜੀ ਕਾਨਵੈਂਟ ਸਕੂਲ ਵਿਖੇ ਸਮਰ ਪਾਰਟੀ” ਦਾ ਆਯੋਜਨ

ਸੰਗਰੂਰ, 22 ਮਈ (ਜਗਸੀਰ ਲੌਂਗੋਵਾਲ) – ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਸੀ) ਦੇ ਕੈਂਪਸ ਵਿੱਚ ਕਿੰਡਰਗਾਰਟਨ ਦੇ …