ਭੀਖੀ, 11 ਮਾਰਚ (ਕਮਲ ਜ਼ਿੰਦਲ) – ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਮਹਿਲਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਪ੍ਰੋਗਰਾਮ ਦੀ ਸ਼ੁਰੂਆਤ
ਵੰਦਨਾ ਦੇ ਨਾਲ ਕੀਤੀ ਗਈ।ਮੁੱਖ ਮਹਿਮਾਨ ਦੇ ਤੌਰ ‘ਤੇ ਸਕੂਲ ਦੀ ਪ੍ਰਬੰਧਕ ਕਮੇਟੀ ਪ੍ਰਧਾਨ ਸ਼ਤੀਸ਼ ਕੁਮਾਰ ਦੀ ਧਰਮ ਪਤਨੀ ਸ਼੍ਰੀਮਤੀ ਸਰੋਜ ਰਾਣੀ, ਉਪ ਪ੍ਰਧਾਨ ਤੇਜਿੰਦਰਪਾਲ ਜ਼ਿੰਦਲ ਦੀ ਧਰਮ ਪਤਨੀ ਸ਼੍ਰੀਮਤੀ ਸਨੇਹ ਜ਼ਿੰਦਲ ਅਤੇ ਮੈਂਬਰ ਅਸ਼ੋਕ ਜੈਨ ਦੀ ਧਰਮ ਪਤਨੀ ਸ਼੍ਰੀਮਤੀ ਤਰੁਣਾ ਜੈਨ ਇਸ ਸਮਾਰੋਹ ਵਿੱਚ ਸ਼ਾਮਿਲ ਹੋਏ।ਪ੍ਰੋਗਰਾਮ ਵਿੱਚ ਮਹਿਲਾ ਅਧਿਆਪਕਾਵਾਂ ਨੇ ਲੋਕ-ਨਾਚ ਪੇਸ਼ ਕੀਤਾ ਅਤੇ ਉਹਨਾਂ ਨੂੰ ਖੇਡਾਂ ਵੀ ਖਿਡਾਈਆਂ।ਮਹਿਲਾ ਦਿਵਸ ਪ੍ਰੋਗਰਾਮ ‘ਤੇ ਸਕੂਲ ਦੇ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਵਧਾਈ ਦਿੱਤੀ।ਅੰਤ ‘ਚ ਸਾਰੀਆਂ ਅਧਿਆਪਕਾਵਾਂ ਨੇ ਰਲ-ਮਿਲ ਕੇ ਭੋਜਨ ਕੀਤਾ।ਇਹ ਪ੍ਰੋਗਰਾਮ ਮੁੱਖ ਅਧਿਆਪਿਕਾ ਗੀਤਾ ਨੇਗੀ ਅਤੇ ਸ਼ਿਸ਼ੂ ਵਾਟਿਕਾ ਪ੍ਰਮੁੱਖ ਕੋਮਲਜੀਤ ਕੌਰ ਦੀ ਦੇਖ-ਰੇਖ ਵਿੱਚ ਖਤਮ ਹੋਇਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media