ਸੰਗਰੂਰ, 12 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੇਸ਼ ਕੀਤੇ ਗਏ ਬਜ਼ਟ `ਤੇ
ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਭਾਰਤੀ ਜਨਤਾ ਪਾਰਟੀ ਜਿਲ੍ਹਾ ਸੰਗਰੂਰ-2 ਦੇ ਪ੍ਰਧਾਨ ਰਿਸ਼ੀ ਪਾਲ ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਬਜ਼ਟ ਵਿੱਚ ਗਰੀਬਾਂ, ਮਜ਼ਦੂਰਾਂ, ਕਿਸਾਨਾਂ ਅਤੇ ਆਮ ਲੋਕਾਂ ਲਈ ਕੁੱਝ ਵੀ ਨਹੀਂ ਹੈ।ਸਿਰਫ਼ ਵਾਅਦੇ ਕਰਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਗਿਆ ਹੈ।ਭਾਜਪਾ ਦੇ ਸੀਨੀਅਰ ਨੇਤਾ ਪ੍ਰੇਮ ਗੁਗਨਾਨੀ ਨੇ ਕਿਹਾ ਕਿ ਪੰਜਾਬ ਦੇ ਨਹੀ ਸਗੋ ਦੇਸ਼ ਦੇ ਕਿਸਾਨ ਜਿਸ ਨੂੰ ਅਸੀਂ ਦੇਸ਼ ਦੀ ਰੀੜ੍ਹ ਦੀ ਹੱਡੀ ਕਹਿੰਦੇ ਹਾਂ, ਉਨ੍ਹਾਂ ਲਈ ਕੁੱਝ ਨਹੀਂ ਕੀਤਾ ਗਿਆ।ਭਾਜਪਾ ਮਹਿਲਾ ਮੋਰਚਾ ਦੀ ਜਿਲ੍ਹਾ ਪ੍ਰਧਾਨ ਸੀਮਾ ਰਾਣੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਮੁੰਗੇਰੀਲਾਲ ਦੇ ਸੋਹਣੇ ਸੁਪਨੇ ਦਿਖਾਉਣ ਵਾਲੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੇ ਸੂਬੇ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਬਜ਼ੁਰਗਾਂ ਨੁੰ 2500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦੇ ਵਾਅਦੇ ਪੂਰੀ ਤਰ੍ਹਾਂ ਖੋਖਲੇ ਸਾਬਤ ਹੋਏ ਹਨ ਤੇ ਇਹ ਬਜ਼ਟ ਕੁੱਲ ਮਿਲਾ ਕੇ ਦਿਸ਼ਾਹੀਣ ਤੇ ਖੋਖਲਾ ਹੈ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ
ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …
Punjab Post Daily Online Newspaper & Print Media