ਸ਼੍ਰੋਮਣੀ ਅਕਾਲੀ ਦਲ (ਅ) ਦੇ ਆਗੂਆਂ ਨੇ ਨੌਜਵਾਨਾਂ ਨਾਲ ਕੀਤੀ ਮੀਟਿੰਗ
ਸੰਗਰੂਰ, 12 ਮਾਰਚ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਅੱਜ
ਪਾਰਟੀ ਦੇ ਯੂਥ ਆਗੂ ਸਤਨਾਮ ਸਿੰਘ ਰੱਤੋਕੇ ਅਤੇ ਗੁਰਪ੍ਰੀਤ ਸਿੰਘ ਦੁੱਗਾਂ ਨੇ ਪਿੰਡ ਕੁੰਨਰਾਂ ਵਿਖੇ ਨੌਜਵਾਨਾਂ ਨਾਲ ਮੀਟਿੰਗ ਕੀਤੀ।ਜਿਸ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਖੇਡਾਂ ਪ੍ਰਤੀ ਰੁਚੀ ਵਧਾਉਣ ਅਤੇ ਪਿੰਡ ਦੀਆਂ ਮੁਸ਼ਕਿਲਾਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ।ਮੀਟਿੰਗ ਵਿੱਚ ਵੱਡੀ ਗਿਣਤੀ ‘ਚ ਹਾਜ਼ਰ ਹੋਏ ਨੌਜਵਾਨਾਂ ਨੇ ਜਿਥੇ ਲੋਹੇ ਦਾ ਵਾਲੀਬਾਲ ਜਾਲ ਲਵਾਉਣ ਅਤੇ ਜਿੰਮ ਦੀ ਮੰਗ ਕੀਤੀ, ਉਥੇ ਬੱਸ ਅੱਡੇ ਅਤੇ ਸਟਰੀਟ ਲਾਈਟਾਂ ਨਾ ਹੋਣ ਕਾਰਨ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਦੱਸੀਆਂ।ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਥ ਆਗੂ ਸਤਨਾਮ ਸਿੰਘ ਰੱਤੋਕੇ ਨੇ ਨੌਜਵਾਨਾਂ ਨੂੰ ਐਮ.ਪੀ ਸਿਮਰਨਜੀਤ ਸਿੰਘ ਮਾਨ ਵਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿਵਾਇਆ।
ਇਸ ਮੌਕੇ ਜਥੇਦਾਰ ਜਗਰਾਜ ਸਿੰਘ ਕੁੰਨਰਾ, ਬਿੰਦਰ ਸਿੰਘ, ਕਾਲਾ ਸਿੰਘ, ਯੂਥ ਆਗੂ ਗੋਵਿੰਦ ਸਿੰਘ ਗੈਰੀ, ਪ੍ਰਦੀਪ ਸ਼ਰਮਾ, ਪ੍ਰੀਤ ਕੁੰਨਰ, ਰਘਵੀਰ ਸਿੰਘ, ਮਨਿੰਦਰ ਸਿੰਘ, ਕੁਲਦੀਪ ਸਿੰਘ, ਚਮਕੌਰ ਸਿੰਘ, ਅਮਿੰਤਪਾਲ ਸਿੰਘ, ਸਾਬਕਾ ਸਰਪੰਚ ਹਰਪ੍ਰੀਤ ਸਿੰਘ ਦੁੱਗਾਂ, ਗੁਰਜੰਟ ਸਿੰਘ ਦੁੱਗਾਂ, ਹਰਦੀਪ ਸਿੰਘ, ਮਨਦੀਪ ਸਿੰਘ ਮੈਂਬਰ, ਜਸ਼ਨ ਕੁੰਨਰ, ਮਨਜਿੰਦਰ ਸਿੰਘ, ਬਿੰਦਰ ਸਿੰਘ, ਜਗਸੀਰ ਸਿੰਘ, ਸੁਖਚੈਨ ਸਿੰਘ, ਰਾਜਵਿੰਦਰ ਸਿੰਘ, ਰਣਜੀਤ ਸਿੰਘ, ਸੇਵਕ ਸਿੰਘ ਸਮੇਤ ਵੱਡੀ ਗਿਣਤੀ ‘ਚ ਨੌਜਵਾਨ ਮੌਜ਼ੂਦ ਸਨ ।
Punjab Post Daily Online Newspaper & Print Media