ਅੰਮ੍ਰਿਤਸਰ, 12 ਮਾਰਚ (ਸੁਖਬੀਰ ਸਿੰਘ) – ਸ਼ਹਿਰ ਵਿੱਚ ਸ਼ੁਰੂ ਹੋਣ ਵਾਲੇ ਜੀ 20 ਸੰਮੇਲਨ ਦੇ ਮੱਦੇਨਜ਼ਰ ਜਿਲਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਹਰਪ੍ਰੀਤ
ਸਿੰਘ ਸੂਦਨ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਛੁੱਟੀ ਦੇਣ ਤੋਂ ਰੋਕ ਦਿੱਤਾ ਹੈ।ਜਾਰੀ ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਗੁਰੂ ਨਗਰੀ ਆਉਣ ਵਾਲੇ ਅੰਤਰਰਾਸ਼ਟਰੀ ਮਹਿਮਾਨਾਂ ਅਤੇ ਸੰਮੇਲਨ ਦੀ ਮਹੱਤਤਾ ਦੇ ਮੱਦੇਨਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਡਿਊਟੀ ਲਗਾਈ ਜਾ ਚੁੱਕੀ ਹੈ, ਪਰ ਫਿਰ ਵੀ ਲੋੜ ਪੈਣ ਉਪਰ ਵਾਧੂ ਕਰਮਚਾਰੀਆਂ ਦੀ ਜਰੂਰਤ ਪੈ ਸਕਦੀ ਹੈ। ਉਨ੍ਹਾਂ ਸਾਰੇ ਵਿਭਾਗਾਂ ਦੇ ਜਿਲ੍ਹਾ ਮੁਖੀਆ ਨੂੰ ਹਦਾਇਤ ਕੀਤੀ ਕਿ ਬਿਨਾ ਕਿਸੇ ਵੱਡੀ ਜਰੂਰਤ ਦੇ ਆਪਣੇ ਕਰਮਚਾਰੀਆਂ ਨੂੰ ਛੁੱਟੀ ਨਾ ਦੇਣ ਅਤੇ ਨਾ ਹੀ ਆਪ ਬਿਨਾ ਆਗਿਆ ਤੋਂ ਸਟੇਸ਼ਨ ਤੋਂ ਬਾਹਰ ਜਾਣ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media