Thursday, June 12, 2025
Breaking News

ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜ਼ਾਂ `ਤੇ ਕਰੀਬ 6.90 ਕਰੋੜ ਖਰਚ ਕਰੇਗੀ ਸਰਕਾਰ- ਡਾ. ਨਿੱਜ਼ਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ।ਇਸ ਦਿਸ਼ਾ ਵਿੱਚ ਇੱਕ ਕਦਮ ਹੋਰ ਪੁੱਟਦਿਆਂ ਹੋਇਆ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜ਼ਾਂ `ਤੇ ਤਕਰੀਬਨ 6.90 ਕਰੋੜ ਰੁਪਏ ਦਾ ਖਰਚਾ ਕਰਨ ਦਾ ਫੈਸਲਾ ਲਿਆ ਹੈ।
ਇਸ ਗੱਲ ਦਾ ਖੁਲਾਸਾ ਕਰਦਿਆਂ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਕਿਹਾ ਕਿ ਸੀ.ਐਨ.ਜੀ ਅਧਾਰਿਤ ਸ਼ਮਸ਼ਾਨਘਾਟ ਪ੍ਰਦਾਨ ਕਰਨਾ ਅਤੇ ਸਥਾਪਿਤ ਕਰਨ ਦੇ ਨਾਲ ਨਾਲ ਹਰ ਪਖੋਂ ਸ਼ਮਸ਼ਾਨ ਘਾਟ ਦੇ ਸੁਧਾਰ ਲਈ ਕਰੀਬ 3.91 ਕਰੋੜ ਖਰਚ ਕੀਤੇ ਜਾ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਫੇਜ਼-2 ਅਧੀਨ ਗੁਰੂ ਅਮਰਦਾਸ ਐਵਨਿਊ ਵਾਰਡ ਨੰਬਰ 3 ਦੀਆਂ ਵੱਖ-ਵੱਖ ਗਲੀਆਂ ਦੀ ਮੁੜ-ਕੰਡੀਸ਼ਨਿੰਗ ਅਤੇ ਵਿਕਾਸ ਲਈ 48.50 ਲੱਖ ਰੁਪਏ ਖ਼ਰਚਣ ਦਾ ਫੈਸਲਾ ਲਿਆ ਗਿਆ ਹੈ।
ਕੈਬਨਿਟ ਮੰਤਰੀ, ਡਾ. ਨਿੱਜ਼ਰ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਦੇ ਦੱਖਣੀ ਹਲਕੇ ਦੇ ਪੰਡੋਰਾ ਸੁਲਤਾਨਵਿੰਡ ਦੇ 6 ਵਾਰਡ ਵਿੱਚ 15 ਪਾਰਕਾਂ ਦਾ ਪੁਨਰ ਵਿਕਾਸ ਅਤੇ ਸੁੰਦਰੀਕਰਨ ਕਰਨ ਲਈ ਤਕਰੀਬਨ 1.51 ਕਰੋੜ ਰੁਪਏ ਖਰਚ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਰੀਬ 1.00 ਕਰੋੜ ਰੁਪਏ ਤੋਂ ਵੱਧ ਦੇ ਹੋਰ ਵਿਕਾਸ ਕਾਰਜ਼ ਕੀਤੇ ਜਾਣਗੇ।
ਸਥਾਨਕ ਸਰਕਾਰਾਂ ਬਾਰੇ ਮੰਤਰੀ, ਡਾ. ਨਿੱਜ਼ਰ ਨੇ ਕਿਹਾ ਕਿ ਵਿਭਾਗ ਵਲੋਂ ਇਨ੍ਹਾਂ ਕਾਰਜ਼ਾਂ ਲਈ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ।ਇਨ੍ਹਾਂ ਕੰਮਾਂ ਲਈ ਸਥਾਨਕ ਸਰਕਾਰਾਂ ਵਿਭਾਗ ਵਲੋਂ ਪੰਜਾਬ ਸਰਕਾਰ ਦੀ ਵੈਬਸਾਈਟ www.eproc.punjab.gov.in `ਤੇ ਟੈਂਡਰ ਅਪਲੋਡ ਕਰ ਦਿੱਤੇ ਗਏ ਹਨ।ਜੇ ਟੈਂਡਰਾਂ ਵਿੱਚ ਕਿਸੇ ਕਿਸਮ ਦੀ ਸੋਧ ਕਰਨ ਦੀ ਜਰੂਰਤ ਹੋਵੇਗੀ ਤਾਂ ਜਾਣਕਾਰੀ ਇਸੇ ਵੈਬਸਾਈਟ `ਤੇ ਉਪਲੱਬਧ ਕਰਵਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।ਇਸ ਲਈ ਜੇਕਰ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਭ੍ਰਿਸ਼ਟਾਚਾਰ ਕਰਦਾ ਫੜ੍ਹਿਆ ਜਾਂਦਾ ਹੈ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ।ਕੈਬਨਿਟ ਮੰਤਰੀ, ਡਾ. ਨਿੱਜ਼ਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਯਕੀਨੀ ਬਣਾਈ ਜਾਵੇ।

Check Also

ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ “ਕੁਦਰਤੀ ਆਫ਼ਤਾਂ ਪ੍ਰਬੰਧਨ ਤੇ ਪੰਜਾਬੀਆਂ ਦੀ ਭੂਮਿਕਾ” ਕਿਤਾਬ ਰਿਲੀਜ਼

ਅੰਮ੍ਰਿਤਸਰ, 12 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ …