ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਅਹੁੱਦੇਦਾਰ ਤੇ ਮੈਂਬਰ ਸੰਮਤ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਨਵੇਂ ਸਾਲ ਦੀ ਆਮਦ ਮੌਕੇ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਹਨਾਂ ਗੁਰੂ ਚਰਨਾਂ ਅੱਗੇ ਨਵੇਂ ਵਰ੍ਹੇ ਵਿਚ ਚੀਫ਼ ਖ਼ਾਲਸਾ ਦੀਵਾਨ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭੱਲੇ ਦੀ ਅਰਦਾਸ ਕੀਤੀ।ਉਨਾਂ ਨੇ ਖ਼ਾਲਸਾ ਪੰਥ ਦੇ ਨਵੇਂ ਸਾਲ ਦਾ ਸੁਆਗਤ ਕਰਦਿਆਂ ਸਮੂਹ ਮੈਂਬਰ ਸਾਹਿਬਾਨ ਅਤੇ ਸਟਾਫ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ।ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਨਵੇਂ ਸਾਲ ਦੀਆਂ ਸੁ਼ਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਿੱਖ ਕੌਮ ਨੂੰ ਆਪਣੇ ਅਮੀਰ ਵਿਰਸੇ ਤੇ ਗੁਰੂ ਸਿੱਖਿਆਵਾਂ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ।ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ ਅਤੇ ਸਥਾਨਕ ਪ੍ਰਧਾਨ ਸੰਤੋਖ ਸਿੰਘ ਸੇਠੀ ਨੇ ਸਿੱਖ ਕੌਮ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਗੁਰਸਿੱਖੀ ਸਿਧਾਂਤ ਅਨੁਸਾਰ ਜੀਵਨ ਢਾਲਣ ਦੀ ਲੋੜ੍ਹ ‘ਤੇ ਜ਼ੋਰ ਦਿੱਤਾ ਅਤੇ ਗੁਰਬਾਣੀ ਅਨੁਸਾਰ ਆਤਮਕ ਅਨੰਦ ਲਈ ਚੇਤ ਮਹੀਨੇ ਦੀ ਮਹੱਤਤਾ ਤੇ ਚਾਨਣਾ ਪਾਇਆ। ਅੰਤ ਆਨਰੇਰੀ ਜੁਆਇੰਟ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।
ਇਸ ਮੋਕੇ ਐਡੀ:ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋ, ਆਨਰੇਰੀ ਜੁਆਇੰਟ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪ੍ਰੋ. ਹਰੀ ਸਿੰਘ, ਗੁਰਪ੍ਰੀਤ ਸਿੰਘ ਸੇਠੀ, ਜਸਪਾਲ ਸਿੰਘ (ਰਿਟਾ:) ਪੀ.ਸੀ.ਐਸ, ਪ੍ਰੋ. ਸੂਬਾ ਸਿੰਘ, ਪ੍ਰੋ੍ਰ. ਭੁਪਿੰਦਰ ਸਿੰਘ ਸੇਠੀ, ਰਣਦੀਪ ਸਿੰਘ, ਕੁਲਦੀਪ ਸਿੰਘ ਕੁਹਾੜਕਾ (ਤਰਨਤਾਰਨ) ਪ੍ਰੇਮ ਸਿੰਘ, ਡਾਇਰੈਕਟਰ ਓਪਰੇਸ਼ਨ ਡਾ. ਏ.ਪੀ.ਐਸ.ਚਾਵਲਾ, ਡਾਇਰੈਕਟਰ ਐਜੂਕੇਸ਼ਨ ਡਾ. ਧਰਮਵੀਰ ਸਿੰਘ, ਅੰਡਰ ਸੈਕਟਰੀ ਹਰਭਜਨ ਸਿੰਘ ਸਮੇਤ ਚੀਫ਼ ਖ਼ਾਲਸਾ ਦੀਵਾਨ ਦਫ਼ਤਰ ਦਾ ਸਟਾਫ ਅਤੇ ਹੋਰ ਮੈਂਬਰ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …