ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ
ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਏਰੀਏ ਵਿੱਚ ਦੋ ਪਹੀਆ ਵਾਹਨਾਂ ਤੇ ਮੂੰਹ ਢੱਕੇ ਸਵਾਰੀ ਕਰਨ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।ਉਨਾਂ ਕਿਹਾ ਕਿ ਜਿਲ੍ਹਾ ਅੰਮ੍ਰਿਤਸਰ ਵਿੱਚ ਪਿਛਲੇ ਕੁੱਝ ਸਮੇਂ ਦੌਰਾਨ ਮੋਟਰਸਾਇਕਲ ਸਵਾਰਾਂ ਵੱਲੋਂ ਆਪਣੇ ਮੂੰਹ ਢੱਕ ਕੇ ਕਾਫੀ ਵਾਰਦਾਤਾਂ ਕੀਤੀਆਂ ਹਨ।ਇਸ ਤੋਂ ਇਲਾਵਾ ਮੂੱਹ ਢੱਕੇ ਦੋ ਪਹੀਆ ਵਾਹਨ ਸਵਾਰਾਂ ਵੱਲੋਂ ਆਮ ਲੁੱਟ ਖੋਹਾਂ ਦੀਆਂ ਵਾਰਦਾਤਾਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ।ਇਸ ਲਈ ਦੋ ਪਹੀਆ ਵਾਹਨਾਂ ਤੇ ਮੂੱਹ ਢੱਕੇ ਨੂੰ ਸਵਾਰੀ ਕਰਨ ‘ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹਾਂ।ਇਹ ਹੁਕਮ 10 ਜੂਨ 2023 ਤੱਕ ਲਾਗੂ ਰਹੇਗਾ।
Check Also
ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ
ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media