ਅੰਮ੍ਰਿਤਸਰ, 15 ਮਾਰਚ (ਜਗਦੀਪ ਸਿੰਘ ਸੱਗੂ) – ਸ਼ਤਾਬਦੀ ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਪੰਥ
ਦਾ ਇਤਿਹਾਸ ਅਕਾਲੀ ਬਾਬਾ ਫੂਲਾ ਸਿੰਘ ਵਰਗੇ ਯੋਧਿਆਂ ਨਾਲ ਭਰਿਆ ਪਿਆ ਹੈ, ਪਰ ਦੁੱਖ ਦੀ ਗੱਲ ਹੈ ਕਿ ਅੱਜ ਕੁਝ ਸ਼ਕਤੀਆਂ ਅਤੇ ਸਰਕਾਰਾਂ ਸਿੱਖ ਇਤਿਹਾਸ ਅਤੇ ਸੰਸਥਾਵਾਂ ਨੂੰ ਭਾਰੀ ਨੁਕਸਾਨ ਪਹੁੰਚਾਉਣ ਦੇ ਰਾਹ ’ਤੇ ਤੁਰੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਸ਼ਕਤੀ ਦੀ ਕਮਜ਼ੋਰ ਕਰਨ ਦੇ ਮੰਤਵ ਨਾਲ ਸਰਕਾਰੀ ਸ਼ਕਤੀ ਦੇ ਜ਼ੋਰ ਨਾਲ ਸਿੱਖ ਸੰਸਥਾਵਾਂ ’ਤੇ ਕਬਜ਼ੇ ਕੀਤੇ ਜਾ ਰਹੇ ਹਨ। ਉਨ੍ਹਾਂ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਪੰਥਕ ਇਕਜੁਟਤਾ ਨਾਲ ਅਜਿਹੀਆਂ ਪੰਥ ਵਿਰੋਧੀ ਚਾਲਾਂ ਅਤੇ ਅਜਿਹੇ ਗੁੱਝੇ ਹਮਲਿਆਂ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇ।
Check Also
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ
ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …
Punjab Post Daily Online Newspaper & Print Media