ਭੀਖੀ, 16 ਮਾਰਚ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ।ਜਿਸ ਵਿੱਚ
ਏ.ਐਸ.ਆਈ ਮਾਨਸਾ ਸੁਰੇਸ਼ ਕੁਮਾਰ ਮੌਜ਼ੂਦ ਰਹੇ।ਉਨ੍ਹਾਂ ਨੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਆ।ਉਨ੍ਹਾਂ ਨੇ ਬੱਚਿਆਂ ਨੂੰ ਦੱਸਿਆ ਕਿ ਜਦੋਂ ਵੀ ਸੜਕ ‘ਤੇ ਕੋਈ ਵੀ ਦੁਰਘਟਨਾ ਹੋ ਜਾਂਦੀ ਹੈ ਤਾਂ ਅਸੀਂ ਕਿਸੇ ਦੀ ਜਾਨ ਕਿਵੇਂ ਬਚਾ ਸਕਦੇ ਹਾਂ।ਇਸ ਦੌਰਾਨ ਬੱਚਿਆਂ ਨੂੰ ਸੀ.ਪੀ.ਆਰ ਅਤੇ ਫਸਟ ਏਡ ਬਾਰੇ ਵੀ ਦੱਸਿਆ ਗਿਆ।ਇਸ ਸਮੇਂ ਸਕੂਲ ਦੇ ਚੇਅਰਮੈਨ ਰਿਸ਼ਵ ਸਿੰਗਲਾ, ਪ੍ਰਿੰਸੀਪਲ ਕਿਰਨ ਰਤਨ ਨਾਲ ਟਰੈਫਿਕ ਪੁਲਿਸ ਦੇ ਹੌਲਦਾਰ ਗੁਰਦੀਪ ਸਿੰਘ ਅਤੇ ਸਕੂਲ ਦਾ ਸਮੂਹ ਸਟਾਫ ਮਜ਼ੂਦ ਸਨ।
Check Also
ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …
Punjab Post Daily Online Newspaper & Print Media