ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ
ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ਼ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।ਜਾਰੀ ਹੁਕਮ ਵਿਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਪੈਲੇਸਾਂ ਵਿਚ ਹੁੰਦੇ ਸਮਾਰੋਹਾਂ ਦੌਰਾਨ ਕਈ ਲੋਕਾਂ ਵੱਲੋਂ ਹਥਿਆਰ ਨਾਲ ਲੈ ਕੇ ਜਾਣਾ ਅਤੇ ਹਵਾਈ ਫਾਇਰ ਕਰਨਾ ਇਕ ਜਸ਼ਨ ਜਿਹਾ ਬਣ ਗਿਆ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜ਼ਿਲ੍ਹਾ ਦਿਹਾਤੀ ਇਲਾਕੇ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ’ਤੇ ਰੋਕ ਲਗਾਈ ਜਾਣੀ ਅਤਿ ਜ਼ਰੂਰੀ ਹੈ। ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 10 ਜੂਨ 2023 ਤੱਕ ਲਾਗੂ ਰਹੇਗਾ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media