Saturday, December 21, 2024

ਗੁ. ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਹਨ ਪਾਰਕਿੰਗ ਦਾ ਲੈਂਟਰ ਪਾਇਆ

ਅੰਮ੍ਰਿਤਸਰ, 20 ਮਾਰਚ (ਜਗਦੀਪ ਸਿੰੰਘ ਸੱਗੂ) – ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਚੱਲ ਰਹੀ ਕਾਰ ਸੇਵਾ ਤਹਿਤ ਜ਼ਮੀਨਦੋਜ਼ ਵਾਹਨ ਪਾਰਕਿੰਗ ਦਾ ਲੈਂਟਰ ਪਾਉਣ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲਿਆਂ ਸਮੇਤ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਸੰਗਤ ਦੀ ਸਹੂਲਤ ਲਈ ਵੱਖ-ਵੱਖ ਨਿਰਮਾਣ ਕਾਰਜ ਜਾਰੀ ਹਨ, ਜੋ ਕਾਰਸੇਵਾ ਭੂਰੀਵਾਲਿਆਂ ਵੱਲੋਂ ਕਰਵਾਏ ਜਾ ਰਹੇ ਹਨ। ਬੀਤੇ ਕੱਲ੍ਹ ਵਾਹਨ ਪਾਰਕਿੰਗ ਦੇ ਇਕ ਹਿੱਸੇ ਦੇ ਲੈਂਟਰ ਦੀ ਸੇਵਾ ਮੁਕੰਮਲ ਕੀਤੀ ਗਈ। ਇਸ ਦੌਰਾਨ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਸ਼ਹੀਦ ਗੰਜ਼ ਬਾਬਾ ਦੀਪ ਸਿੰਘ ਜੀ ਵਿਖੇ ਸੰਗਤਾਂ ਦੀ ਅਥਾਹ ਸ਼ਰਧਾ ਹੈ ਅਤੇ ਇਥੇ ਵੱਡੀ ਗਿਣਤੀ ਵਿਚ ਸੰਗਤ ਦੀ ਆਮਦ ਬਣੀ ਰਹਿੰਦੀ ਹੈ।ਉਨ੍ਹਾਂ ਕਿਹਾ ਕਿ ਸੰਗਤ ਦੀ ਸਹੂਲਤ ਲਈ ਵੱਖ-ਵੱਖ ਕਾਰ ਸੇਵਾਵਾਂ ਤਹਿਤ ਗੁਰਦੁਆਰਾ ਸਮੂਹ ਦਾ ਵਿਸਥਾਰ ਕਰਨ, ਲੰਗਰ ਘਰ ਅਤੇ ਵਾਹਰ ਪਾਰਕਿੰਗ ਤਿਆਰ ਕਰਨ ਦੇ ਕਾਰਜ਼ ਜਾਰੀ ਹਨ।ਇਨ੍ਹਾਂ ਕਾਰਜ਼ਾਂ ਦੀ ਸੇਵਾ ਕਾਰਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸੌਂਪੀ ਗਈ ਹੈ।ਇਸ ਤੋਂ ਪਹਿਲਾਂ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਦੇ ਗ੍ਰੰਥੀ ਭਾਈ ਬਲਵਿੰਦਰ ਸਿੰਘ ਨੇ ਅਰਦਾਸ ਕੀਤੀ।ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੇ ਸੰਗਤ ਨੂੰ ਅਪੀਲ ਹੈ ਕਿ ਉਹ ਇਨ੍ਹਾਂ ਸੇਵਾਵਾਂ ਵਿਚ ਵੱਧ ਤੋਂ ਵੱਧ ਹਿੱਸਾ ਪਾਉਣ।
ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਭਾਈ ਰਾਜਿੰਦਰ ਸਿੰਘ ਮਹਿਤਾ, ਹਰਜਾਪ ਸਿੰਘ ਸੁਲਤਾਨਵਿੰਡ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਹਿਬ ਦੇ ਮੇਨੈਜਰ ਸਤਨਾਮ ਸਿੰਘ ਮਾਂਗਾਸਰਾਏ, ਓਐਸਡੀ ਸਤਬੀਰ ਸਿੰਘ ਧਾਮੀ, ਨਿਰਮਲ ਪੰਚਾਇਤੀ ਅਖਾੜਾ ਤੋਂ ਮਹੰਤ ਰੇਸ਼ਮ ਸਿੰਘ, ਮਹੰਤ ਜਗਤਾਰ ਸਿੰਘ, ਬਾਬਾ ਹਾਕਮ ਸਿੰਘ ਗੰਡਾ ਸਿੰਘ ਵਾਲਾ, ਬਾਬਾ ਚਮਕੌਰ ਸਿੰਘ ਲੋਹਗੜ, ਮਨਜੀਤ ਸਿੰਘ ਛੀਨਾ ਐਡਵੋਕੇਟ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੀਤ ਸਕੱਤਰ ਰਾਮ ਸਿੰਘ ਭਿੰਡਰ, ਗੁਰਦਵਾਰਾ ਸ਼ਹੀਦਾਂ ਸਾਹਿਬ ਦੇ ਮੈਨੇਜਰ ਹਰਪ੍ਰੀਤ ਸਿੰਘ, ਮੀਤ ਮੈਨੇਜਰ ਜਸਬੀਰ ਸਿੰਘ, ਇੰਚਾਰਜ ਤਰਵਿੰਦਰ ਸਿੰਘ, ਬਲਦੇਵ ਸਿੰਘ ਧੁੰਨ, ਇੰਜ. ਇੰਦਰਬੀਰ ਸਿੰਘ ਵਾਲੀਆ, ਸ਼ਮਸ਼ੇਰ ਸਿੰਘ ਜੇ.ਈ., ਬਾਬਾ ਗੁਰਨਾਮ ਸਿੰਘ, ਸੁਖਬੀਰ ਸਿੰਘ ਮਾਹਲ, ਗੁਰਜੀਤ ਸਿੰਘ ਰੰਧਾਵਾ, ਅਮਰਜੀਤ ਸਿੰਘ, ਰਵੀਸ਼ੇਰ ਸਿੰਘ ਖਾਲਸਾ, ਕੁਲਦੀਪ ਸਿੰਘ ਪੰਡੋਰੀ, ਮਾਲਿਕ ਸਿੰਘ, ਅਮਰਜੀਤ ਸਿੰਘ, ਸਤਿੰਦਰਪਾਲ ਸਿੰਘ, ਜਗਜੀਤ ਸਿੰਘ ਖਾਲਸਾ, ਮਾਸਟਰ ਪਰਦੀਪ ਸਿੰਘ, ਬਾਬਾ ਲੱਡੂ ਸਿੰਘ, ਬਾਬਾ ਕਰਨ ਸਿੰਘ, ਬਾਬਾ ਜਗਜੀਤ ਸਿੰਘ, ਬਾਬਾ ਸਤਨਾਮ ਸਿੰਘ, ਬਾਬਾ ਰਤਨ ਸਿੰਘ, ਬਾਬਾ ਜਸਬੀਰ ਸਿੰਘ, ਬਾਬਾ ਨਿਰਮਲ ਸਿੰਘ, ਬਾਬਾ ਪ੍ਰਤਾਪ ਸਿੰਘ ਤਲਵੰਡੀ ਸਾਬੋ, ਬਾਬਾ ਫਤਿਹ ਸਿੰਘ, ਬਾਬਾ ਲੱਕੀ ਸਿੰਘ, ਬਾਬਾ ਮਨੋਰਹ ਸਿੰਘ, ਬਾਬਾ ਬੂਟਾ ਸਿੰਘ, ਬਾਬਾ ਸੁੰਦਰ ਸਿੰਘ, ਬਾਬਾ ਲਸ਼ਕਰ ਸਿੰਘ, ਬਾਬਾ ਜਗੀਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …