ਅੰਮ੍ਰਿਤਸਰ, 21 ਮਾਰਚ (ਸੁਖਬੀਰ ਸਿੰਘ)- ਥਾਣਾ ਏ-ਡਵੀਜ਼ਨ ਮੁਖੀ ਇੰਸਪੈਕਟਰ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਪੁਲਿਸ ਦੇ ਜਵਾਨਾਂ ਵਲੋਂ ਸਰਚ ਮੁਹਿੰਮ
ਦੌਰਾਨ ਬੱਸ ਸਟੈਂਡ ਦੇ ਸਟਾਲਾਂ ਦੀ ਚੈਕਿੰਗ ਕੀਤੀ ਗਈ ਅਤੇ ਸ਼ੱਕੀਆਂ ਪਾਸੋਂ ਪੁਛਗਿੱਛ ਕੀਤੀ ਗਈ।ਇਸ ਤੋਂ ਬਾਅਦ ਫਲੈਗ ਮਾਰਚ ਕੱਢਿਆ ਗਿਆ, ਜੋ ਬੱਸ ਸਟੈਂਡ ਤੋਂ ਸ਼ੂਰੂ ਹੋ ਕੇ ਹੁਸੈਨਪੁਰਾ ਚੌਕ, ਘਾਹ ਮੰਡੀ, ਰਾਮ ਬਾਗ਼ ਚੌਕ ਤੋਂ ਹੁੰਦਾ ਹੋਇਆ ਹਾਲ ਗੇਟ ਚੌਕ ਪੁੱਜਾ।ਥਾਣਾ ਮੁਖੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ‘ਤੇ ਯਕੀਨ ਨਾ ਕਰਨ ਅਤੇ ਅਮਨ ਸ਼ਾਂਤੀ ਤੇ ਸਦਭਾਵਨਾ ਬਣਾ ਕੇ ਰੱਖਣ।
Check Also
“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ
ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …
Punjab Post Daily Online Newspaper & Print Media