ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਰਣਜੀਤ ਐਵੀਨਿਊ ਵਿਖੇ ਐਨ.ਐਸ.ਐਸ ਯੂਨਿਟ ਵਲੋਂ ਮਾਨਸਿਕ
ਸਿਹਤ ਬਾਰੇ ਐਕਸਟੈਨਸ਼ਨ ਲੈਕਚਰ ਦਾ ਆਯੋਜਨ ਕੀਤਾ ਗਿਆ।ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਗਏ ਇਸ ਲੈਕਚਰ ਦਾ ਉਦੇਸ਼ ਵਿਦਿਆਰਥੀਆਂ ’ਚ ਸਰੀਰਿਕ ਸਿਹਤ ਦੇ ਨਾਲ-ਨਾਲ ਮਾਨਸਿਕ ਸਿਹਤ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ।
ਅਮਨਦੀਪ ਮੈਡੀਸਿਟੀ ਹਸਪਤਾਲ ਤੋਂ ਸੀਨੀਅਰ ਮਨੋਵਿਗਿਆਨੀ ਸ੍ਰੀਮਤੀ ਸ਼ਰਧਾ ਮਹਿਰਾ ਨੇ ਰਿਸੋਰਸ ਪਰਸਨ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਖਸੀਅਤ ਦੇ ਸੰਪੂਰਨ ਵਿਕਾਸ ’ਚ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਨੂੰ ਪ੍ਰਭਾਵਿਤ ਕਰਨ ਵਾਲੇ ਵੱਖ-ਵੱਖ ਮੁੱਦਿਆਂ ਤੋਂ ਜਾਣੂ ਕਰਵਾਇਆ। ਸ੍ਰੀਮਤੀ ਮਹਿਰਾ ਨੇ ਉਨ੍ਹਾਂ ਨੂੰ ਅਜਿਹੇ ਮੁੱਦਿਆਂ ਨਾਲ ਨਜਿੱਠਣ ਲਈ ਵੱਖ-ਵੱਖ ਰਣਨੀਤੀਆਂ ਬਾਰੇ ਵੀ ਵਿਸਥਾਰ ਪੂਰਵਕ ਚਾਨਣਾ ਪਾਇਆ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media