ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਸਥਾਨਕ ਰੈਡ ਕਰਾਸ ਭਵਨ ਵਿਖੇ ਅੱਜ ਸ. ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ‘ਤੇ ਉਨ੍ਹਾਂ ਨੂੰ ਸ਼ਰਧਾਜਲੀ ਭੇਂਟ ਕੀਤੀ
ਗਈ ਅਤੇ ਖੂਨਦਾਨ ਕੈਂਪ ਲਗਾਇਆ ਗਿਆ। ਡਾ. ਗੁਰਪ੍ਰੀਤ ਕੌਰ ਜੋਹਲ ਸੂਦਨ ਚੇਅਰਪਰਸਨ ਰੈਡ ਕਰਾਸ ਸੁਸਾਇਟੀ ਵਲੋਂ ਸ਼ਿਰਕਤ ਕੀਤੀ ਅਤੇ ਉਨ੍ਹਾਂ ਵਲੋਂ ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਗਿਆ।ਅਸ਼ੀਸਇੰਦਰ ਸਿੰਘ ਕਾਰਜਕਾਰੀ ਸਕੱਤਰ ਅਤੇ ਸਰਕਾਰੀ ਮੁਲਾਜ਼ਮਾਂ ਵਲੋਂ ਆਪਣਾ ਖੂਨਦਾਨ ਕਰਕੇ ਨੌਜਵਾਨਾਂ ਨੂੰ ਇਸ ਸੰਬੰਧੀ ਪ੍ਰੇਰਿਤ ਕੀਤਾ, ਤਾਂ ਜੋ ਲੌੜਵੰਦ ਮਰੀਜ਼ਾਂ ਦੀ ਜਾਨ ਬਚ ਸਕੇ।ਇਸ ਮੌਕੇ ਰੈਡ ਕਰਾਸ ਦੇ ਲੇਡੀਜ਼ ਮੈਂਬਰ ਸ਼ਿਸ਼ਪਾਲ ਸਿੰਘ ਅਤੇ ਸਮੂਹ ਸਟਾਫ ਵੀ ਸ਼ਾਮਲ ਸਨ।ਕੈਂਪ ਵਿੱਚ 50 ਖੂਨਦਾਨੀਆਂ ਨੇ ਖੂਨਦਾਨ ਕੀਤਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media