Wednesday, January 15, 2025

ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਸਾਲਾਨਾ ਨਤੀਜਾ ਐਲਾਨਿਆ

ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਦਿੱਤੀ ਸ਼ਰਧਾਂਜਲੀ

ਭੀਖੀ, 24 ਮਾਰਚ (ਕਮਲ ਜ਼ਿੰਦਲ) – ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ ਭੀਖੀ ਵਿਖੇ ਜਮਾਤ ਨਰਸਰੀ ਤੋਂ ਸੱਤਵੀਂ, ਨੌਵੀਂ ਅਤੇ ਗਿਆਰਵੀਂ (ਆਰਟਸ, ਕਾਮਰਸ, ਅਤੇ ਸਾਇੰਸ ਗਰੁੱਪ) ਦਾ ਸਾਲਾਨਾ ਅਕਾਦਮਿਕ ਨਤੀਜਾ ਐਲਾਨ ਦਿੱਤਾ ਗਿਆ ਹੈ।ਬੱਚਿਆਂ ਦੇ ਮਾਪਿਆਂ ਨੇ ਇਸ ਮੌਕੇ ਸ਼ਿਰਕਤ ਕੀਤੀ।ਸਕੂਲ ਪ੍ਰਿੰਸੀਪਲ ਡਾ: ਗਗਨਦੀਪ ਪਰਾਸ਼ਰ ਨੇ ਸਾਰਿਆਂ ਨੂੰ ‘ਜੀ ਆਇਆਂ’ ਕਿਹਾ।ਉਨਾਂ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾਂਜਲੀ ਦਿੰਦੇ ਹੋਏ ਉਨ੍ਹਾਂ ਦੇ ਨਕਸ਼ -ਏ-ਕਦਮ ‘ਤੇ ਚੱਲਣ ਲਈ ਬੱਚਿਆਂ ਨੂੰ ਪ੍ਰੇਰਿਤ ਕੀਤਾ।
ਵਾਈਸ ਪ੍ਰਿੰਸੀਪਲ ਹਰਸ਼ ਦੇਵ ਨੇ ਪ੍ਰੀਖਿਆ ਨਤੀਜਿਆਂ ਦਾ ਐਲਾਨ ਕੀਤਾ।ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਪ੍ਰਿੰਸੀਪਲ ਡਾ :ਗਗਨਦੀਪ ਪਰਾਸ਼ਰ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਡਾ. ਯਸ਼ਪਾਲ ਸਿੰਗਲਾ, ਪ੍ਰਧਾਨ ਸਤੀਸ਼ ਕੁਮਾਰ, ਸੀਨੀਅਰ ਮੀਤ ਪ੍ਰਧਾਨ ਤੇਜਿੰਦਰਪਾਲ ਜ਼ਿੰਦਲ , ਬ੍ਰਿਜ ਲਾਲ, ਉਪ-ਪ੍ਰਧਾਨ ਪ੍ਰਸ਼ੋਤਮ ਗਰਗ, ਮੈਨੇਜਰ ਅੰਮ੍ਰਿਤ ਲਾਲ ਅਤੇ ਸਮੂਹ ਮੈਬਰ ਮੱਖਣ ਲਾਲ, ਰਕੇਸ਼ ਕੁਮਾਰ, ਅਸ਼ੋਕ ਕੁਮਾਰ ਅਤੇ ਹੋਰ ਮਾਣਯੋਗ ਸਖਸ਼ੀਅਤਾਂ ਨੇ ਮੈਡਲ ਅਤੇ ਪਰਿਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ।

Check Also

ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਮਨਾਇਆ ਲੋਹੜੀ ਦਾ ਤਿਉਹਾਰ

ਸੰਗਰੂਰ, 14 ਜਨਵਰੀ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਰਾਇਲ ਨੇ ਕਲੱਬ ਦੇ ਪ੍ਰਧਾਨ ਰਾਜੀਵ …