Sunday, December 22, 2024

ਬੇਮੌਸਮੀ ਬਰਸਾਤ ਤੇ ਝੱਖੜ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦੇਵੇ ਸਰਕਾਰ – ਭਸੌੜ

ਸੰਗਰੂਰ, 25 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਬੇਮੌਸਮੀ ਬਰਸਾਤ ਤੇ ਝੱਖੜ ਕਾਰਨ ਆਮ ਲੋਕਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਪੰਜਾਬ ਸਰਕਾਰ ਵਲੋਂ ਬਿਨ੍ਹਾਂ ਕਿਸੇ ਦੇਰੀ ਤੋਂ ਦੇ ਕੇ ਪੀੜਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਨੀ ਚਾਹੀਦੀ ਹੈ।ਇਨ੍ਹਾਂ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਅਮ੍ਰਿੰਤਸਰ) ਦੇ ਸਥਾਨਕ ਦਫਤਰ ਤੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਪੀ.ਏ.ਸੀ ਮੈਂਬਰ ਬਹਾਦਰ ਸਿੰਘ ਭਸੌੜ ਨੇ ਕੀਤਾ।ਉਨਾਂ ਨੇ ਕਿਹਾ ਕਿ ਬੀਤੇ ਦਿਨ ਹੋਈ ਬੇਮੌਸਮੀ ਬਰਸਾਤ ਤੇ ਝੱਖੜ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਲੋਕਾਂ ਦੇ ਘਰਾਂ, ਪਸ਼ੂਆਂ ਅਤੇ ਫਸਲਾਂ ਦਾ ਵੱਡੇ ਪੱਧਰ `ਤੇ ਨੁਕਸਾਨ ਹੋਇਆ ਹੈ ।ਪੰਜਾਬ ਦੇ ਫਾਜਿਲਕਾ ਇਲਾਕੇ ਵਿੱਚ ਆਏ ਚੱਕਰਵਾਤ ਤੂਫਾਨ ਦੀ ਲਪੇਟ ਵਿੱਚ ਆਉਣ ਕਰਕੇ ਦੋ ਦਰਜਨ ਦੇ ਕਰੀਬ ਲੋਕ ਜਖਮੀ ਵੀ ਹੋਏ ਹਨ, ਜੋ ਹਸਪਤਾਲ ਵਿੱਚ ਜੇਰੇ ਇਲਾਜ਼ ਹਨ।ਭਸੌੜ ਨੇ ਕਿਹਾ ਕਿ ਬੇਮੌਸਮੀ ਬਰਸਾਤ ਤੇ ਝੱਖੜ ਨੇ ਪੱਕਣ ਲਈ ਤਿਆਰ ਖੜ੍ਹੀ ਕਣਕ ਦੀ ਫਸਲ ਦੇ ਨਾਲ, ਸਰੋਂ, ਬਰਸੀਨ, ਕਿੰਨੂਆਂ ਦੇ ਬਾਗਾਂ ਦਾ ਵੀ ਕਾਫੀ ਨੁਕਸਾਨ ਕੀਤਾ ਹੈ, ਜਿਨ੍ਹਾਂ ਦਾ ਮੁਆਵਜ਼ਾ ਪੰਜਾਬ ਸਰਕਾਰ ਨੂੰ ਤੁਰੰਤ ਦੇਣਾ ਚਾਹੀਦਾ ਹੈ।
ਇਸ ਮੌਕੇ ਉਨ੍ਹਾਂ ਦੇ ਨਾਲ ਪ੍ਰਬੰਧਕੀ ਸਕੱਤਰ ਹਰਿੰਦਰ ਸਿੰਘ, ਸਤਿਗੁਰ ਸਿੰਘ, ਯਾਦਵਿੰਦਰ ਸਿੰਘ ਅਤੇ ਕਰਨ ਸਿੰਘ ਵੀ ਮੌਜ਼ੂਦ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …