ਸੰਗਰੂਰ, 25 ਮਾਰਚ (ਜਗਸੀਰ ਲੌਂਗੋਵਾਲ) – ਪਿੰਡ ਸ਼ਾਹਪੁਰ ਕਲਾਂ ਤੋਂ ਅਜੈਬ ਸਿੰਘ, ਜਰਨੈਲ ਸਿੰਘ, ਗੁਰਜੰਟ ਸਿੰਘ ਦੇ ਪਿਤਾ ਸਰਦਾਰ ਹਰਭਜਨ ਸਿੰਘ ਦਾ
ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ।ਉਨ੍ਹਾਂ ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਮੰਜ਼ੀ ਸਾਹਿਬ ਸ਼ਾਹਪੁਰ ਕਲਾਂ ਵਿਖੇ ਹੋਇਆ।ਭਾਈ ਅਮਨਿੰਦਰ ਸਿੰਘ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ ਤੇ ਗੁਰੂ ਘਰ ਦੇ ਹੈਡ ਗ੍ਰੰਥੀ ਬਾਬਾ ਬੂਟਾ ਸਿੰਘ ਵਲੋਂ ਅੰਤਿਮ ਅਰਦਾਸ ਕੀਤੀ ਗਈ।ਜਿਸ ਵਿੱਚ ਵੱਖ-ਵੱਖ ਰਾਜਨੀਤਿਕ, ਸਮਾਜਿਕ, ਧਾਰਮਿਕ ਸ਼ਖਸੀਅਤਾਂ ਤੋਂ ਇਲਾਵੇ ਸਰਪੰਚ, ਪੰਚ, ਨੰਬਰਦਾਰ ਤੇ ਵੱਡੀ ਗਿਣਤੀ ‘ਚ ਇਲਾਕੇ ਤੇ ਪਿੰਡ ਦੀਆਂ ਸੰਗਤਾਂ ਨੇ ਹਰਭਜਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ।ਪਹੁੰਚੀਆਂ ਸਖਸ਼ੀਅਤਾਂ ਦਾ ਸਟੇਜ ਸਕੱਤਰ ਗੁਰਚਰਨ ਸਿੰਘ ਨੇ ਧੰਨਵਾਦ ਕੀਤਾ।
Check Also
ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …
Punjab Post Daily Online Newspaper & Print Media