ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ ਸੱਗੂ) – ਸਿੱਖਾਂ ਦੀ ਪ੍ਰਮੁੱਖ ਵਿਦਿਅਕ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਮੁੱਖ ਅਦਾਰੇ
ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਕਲਗੀਧਰ ਆਡੀਟੋਰੀਅਮ ਦੇ ਵਿਖੇ `ੴ, ਸਦਾਚਾਰ ਅਤੇ ਸੰਸਾਰਕ ਪ੍ਰਾਪਤੀ` ਸੈਮੀਨਾਰ ਆਯੋਜਿਤਾ ਗਿਆ।ਇਹ ਸੈਮੀਨਾਰ `ਸ਼ੁਭ ਕਰਮਨ ਤੇ ਕਬਹੂੰ ਨ ਟਰੋਂ ਅਤੇ ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਵਲੋਂ ਮਿਲ ਕੇ ਕਰਵਾਇਆ ਗਿਆ।ਸੈਮੀਨਾਰ ਦਾ ਆਗਾਜ਼ ਮੂਲ ਮੰਤਰ ਸਾਹਿਬ ਦੇ ਪਾਠ ਨਾਲ ਕੀਤਾ ਗਿਆ।ਇਸ ਉਪਰੰਤ ਪ੍ਰੋ. ਸੂਬਾ ਸਿੰਘ ਮੈਂਬਰ ਧਰਮ ਪ੍ਰਚਾਰ ਕਮੇਟੀ ਨੇ ਸਾਰੇ ਆਏ ਹੋਏ ਮਹਿਮਾਨਾਂ ਨੂੰ ‘ਜੀ ਆਇਆਂ’ ਆਖਿਆ।ਪ੍ਰੋਫੈਸਰ ਬ੍ਰਿਜਪਾਲ ਸਿੰਘ (ਪਟਿਆਲਾ) ਇਸ ਸੈਮੀਨਾਰ ਵਿੱਚ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ।ਆਪ ਨੇ ਆਪਣੇ ਵਿਸ਼ੇ ਵਿਚ ਰਹਿੰਦਿਆਂ ਹੋਇਆਂ ਆਪਣੇ ਬਹੁਤ ਸਾਰੇ ਅਧਿਆਤਮਕ ਅਨੁਭਵ ਸਾਂਝੇ ਕੀਤੇ ਅਤੇ ਸਰੋਤਿਆਂ ਨੂੰ ਪਰਮਾਰਥਕ ਰਾਹ ਉਪਰ ਚੱਲਣ ਲਈ ਪ੍ਰੇਰਿਤ ਕੀਤਾ।
ਭਾਈ ਰਵਿੰਦਰ ਸਿੰਘ ਪ੍ਰਿੰਸੀਪਲ ਗੁਰੂ ਕਾਸ਼ੀ ਕਾਲਜ ਦਮਦਮਾ ਸਹਿਬ ਨੇ ਵੀ ਆਪਣੇ ਵਿਚਾਰ ਰੱਖੇ।ਪ੍ਰੋਗਰਾਮ ਉਪਰੰਤ ਡਾ. ਬ੍ਰਿਜਪਾਲ ਸਿੰਘ ਨੂੰ ਦੋਨਾਂ ਹੀ ਸੰਸਥਾਵਾਂ ਵੱਲੋਂ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ।ਪ੍ਰੋਫੈਸਰ ਹਰੀ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਨੇ ਆੇ ਮਹਿਮਾਨਾਂ ਦਾ ਧੰਨਵਾਦ ਕੀਤਾ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਜੰਡਿਆਲਾ ਗੁਰੂ ਹਲਕੇ ਦੇ ਵਿਕਾਸ ਕਾਰਜ਼ਾਂ ਦੀ ਕੀਤੀ ਸਮੀਖਿਆ
ਅੰਮ੍ਰਿਤਸਰ, 24 ਜੂਨ (ਸੁਖਬੀਰ ਸਿੰਘ) – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ …
Punjab Post Daily Online Newspaper & Print Media