Monday, April 13, 2026

ਸਿਮਰਨਜੀਤ ਕੋਰ ਲਈ ਜਿਲ੍ਹਾ ਰੋਜ਼ਗਾਰ ਬਿਊਰੋ ਬਣਿਆ ਵਰਦਾਨ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ) – ਸੂਬਾ ਸਰਕਾਰ ਵਲੋਂ ਸਥਾਪਿਤ ਕੀਤਾ ਗਿਆ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨੋਜਵਾਨਾਂ ਨੂੰ ਵੱਧ

ACD Systems Digital Imaging

ਤੋ ਵੱਧ ਰੋਜ਼ਗਾਰ ਮੁਹੱਈਆ ਕਰਵਾ ਰਿਹਾ ਹੈ।ਜਿਲ੍ਹਾ ਰੋਜ਼ਗਾਰ ਬਿਊਰੋ ਵਲੋਂ ਏ.ਆਈ.ਏ.ਐਸ ਐਲ ਨਾਲ ਮਿਲ ਕੇ ਪਲੇਸਮੈਂਟ ਡਰਾਈਵ ਕਰਵਾਈ ਗਈ।ਜਿਸ ਵਿੱਚ ਪ੍ਰਾਰਥੀ ਸਿਮਰਨਜੀਤ ਕੋਰ ਨੂੰ ਨੋਕਰੀ ‘ਤੇ ਨਿਯੁੱਕਤ ਕਰਵਾਇਆ ਗਿਆ।
ਸਿਮਰਨਜੀਤ ਕੋਰ ਨੇ ਦੱਸਿਆ ਕਿ ਉਹ ਅੰਮ੍ਰਿਤਸਰ ਦੀ ਰਹਿਣ ਵਾਲੀ ਹੈ।ਰੋਜ਼ਗਾਰ ਬਿਊਰੋ ਵਲੋ ਉਸ ਨੂੰ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਰਾਜਾਸਾਂਸੀ ਵਲੋਂ ਕੱਢੀ ਗਈ ਅਕਾਉਟੈਂਟ ਦੀ ਅਸਾਮੀ ਬਾਰੇ ਦੱਸਿਆ।ਕਮੇਟੀ ਵਲੋਂ ਲਈ ਗਈ ਇੰਟਰਵਿਊ ਕਲੀਅਰ ਕਰਨ ਤੋਂ ਬਾਅਦ ਉਸ ਨੂੰ ਅਕਾਉਟੈਂਟ ਵਜੋਂ ਨਿਯੁੱਕਤ ਕੀਤਾ ਗਿਆ।ਉਸ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਅਤੇ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਬਹੁਤ ਧੰਨਵਾਦੀ ਹੈ।ਸਿਮਰਨਜੀਤ ਕੋਰ ਨੇ ਪੰਜਾਬ ਦੇ ਨੋਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਊਰੋ ਨਾਲ ਜੁੜ ਕੇ ਰੋਜ਼ਗਾਰ ਸਬੰਧੀ ਦਿੱਤੀਆਂ ਜਾ ਰਹੀਆਂ ਸਹੁਲਤਾਂ ਦਾ ਲਾਭ ਉਠਾਉਣ।

Check Also

ਡਿਪਟੀ ਕਮਿਸ਼ਨਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ

ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ …