ਅੰਮ੍ਰਿਤਸਰ, 1 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਸ਼ਹਿਰ
ਪਿਸ਼ਾਵਰ ’ਚ ਸਿੱਖ ਦੁਕਾਨਦਾਰ ਦਿਆਲ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਪਾਕਿਸਤਾਨ ਅੰਦਰ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਉਥੋਂ ਦੀ ਸਰਕਾਰ ਨੂੰ ਸੰਜੀਦਾ ਹੋਣਾ ਚਾਹੀਦਾ ਹੈ।ਐਡਵੋਕੇਟ ਧਾਮੀ ਨੇ ਆਖਿਆ ਕਿ ਦੁੱਖ ਦੀ ਗੱਲ ਹੈ ਕਿ ਪਾਕਿਸਤਾਨ ਅੰਦਰ ਇਸ ਤੋਂ ਪਹਿਲਾਂ ਵੀ ਅਜਿਹੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ।ਜੇਕਰ ਸਰਕਾਰ ਨੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਹੁੰਦੀਆਂ ਤਾਂ ਮੁੜ ਅਜਿਹਾ ਨਾ ਵਾਪਰਦਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਸਰਕਾਰ ਪਾਸੋਂ ਹਮਲਾ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੂੰ ਵੀ ਅਪੀਲ ਕੀਤੀ ਕਿ ਉਹ ਕੂਟਨੀਤਕ ਪੱਧਰ ’ਤੇ ਇਸ ਮਾਮਲੇ ਵਿਚ ਪਾਕਿਸਤਾਨ ਸਰਕਾਰ ਪਾਸ ਸਖ਼ਤ ਇਤਰਾਜ਼ ਪ੍ਰਗਟ ਕਰਨ ਅਤੇ ਭਵਿੱਖ ਅੰਦਰ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਵਾਸਤੇ ਢੁੱਕਵੇਂ ਕਦਮ ਚੁੱਕਣ ਲਈ ਕਹਿਣ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media