ਅੰਮ੍ਰਿਤਸਰ 3 ਅਪ੍ਰੈਲ (ਸੁਖਬੀਰ ਸਿੰਘ) – ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਹੈ ਕਿ ਸਰਕਾਰ ਦੇ ਸਮਾਰਟ ਸਿਟੀ ਪ੍ਰੋਜੈਕਟ ਅਧੀਨ ਚਲਾਈ ਜਾ ਰਹੀ
‘ਰਾਹੀ ਸਕੀਮ’ ਤਹਿਤ ਪੁਰਾਣੇ ਡੀਜ਼ਲ ਆਟੋ ਦੀ ਥਾਂ ਤੇ ਈ-ਆਟੋ ਅਪਨਾਉਣ ਵਾਲੇ ਚਾਲਕਾਂ ਦੇ ਪਰਿਵਾਰ ਦੀ ਇਕ ਔਰਤ ਨੂੰ ਮੁਫਤ ਹੁਨਰ ਸਿਖਲਾਈ ਸਕੀਮ ਅਧੀਨ ਵੱਖ-ਵੱਖ ਕੋਰਸਾਂ ਦੀ ਫ੍ਰੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ।ਜਿਸ ਦੀ ਸਿਖਲਾਈ ਉਪਰੰਤ ਘਰ ਦੀਆਂ ਔਰਤਾਂ ਵੀ ਆਪਣਾ ਕੰਮਕਾਜ਼ ਖੋਲ ਕੇ ਪਰਿਵਾਰ ਦੀ ਕਮਾਈ ਵਿਚ ਆਪਣਾ ਯੌਗਦਾਨ ਪਾ ਸਕਦੀਆਂ ਹਨ।ਰਾਹੀ ਸਕੀਮ ਅਧੀਨ ਆਟੋ ਰਿਕਸ਼ਾ ਚਾਲਕਾਂ ਦੇ ਪਰਿਵਾਰ ਦੀਆਂ ਮਹਿਲਾ ਮੈਂਬਰਾਂ ਲਈ ਚਲਾਏ ਜਾ ਰਹੇ ਹੁਨਰ ਵਿਕਾਸ ਦੇ ਇਹ ਕੋਰਸ ਅੰਮ੍ਰਿਤਸਰ ਆਟੋ ਰਿਕਸ਼ਾ ਸਹਿਕਾਰੀ ਟਰਾਂਸਪੋਰਟ ਸੁਸਾਇਟੀ ਲਿਮ. ਸਹਿਯੋਗ ਨਾਲ ਅੰਮ੍ਰਿਤਸਰ ਸਮਾਰਟ ਸਿਟੀ ਲਿਮ. ਵਲੋਂ ਬੱਸ ਅੱਡੇ ਦੇ ਨੇੜੇ ਸਥਿਤ ਆਲ ਇੰਡੀਆ ਵੁਮੈਨ ਕਾਨਫਰੰਸ ਦੀ ਸ਼ਾਖਾ ਤੋਂ ਕੀਤੇ ਜਾ ਸਕਦੇ ਹਨ।ਕੋਰਸ ਦੀਆਂ ਸਾਰੀਆਂ ਫੀਸਾਂ ਰਾਹੀ ਸਕੀਮ ਅਧੀਨ ਅੰਮ੍ਰਿਤਸਰ ਸਮਾਰਟ ਸਿਟੀ ਵਲੋਂ ਦਿੱਤੀਆਂ ਜਾਣਗੀਆਂ।
ਉਨਾਂ ਕਿਹਾ ਕਿ ਹੁਨਰ ਵਿਕਾਸ ਦੇ ਅਧੀਨ ਕੁੱਲ 4 ਕੋਰਸ ਕੀਤੇ ਜਾ ਸਕਦੇ ਹਨ।ਰੋਜ਼ਾਨਾ ਵੱਡੀ ਗਿਣਤੀ ‘ਚ ਡੀਜ਼ਲ ਆਟੋ ਚਾਲਕ ਇਸ ‘ਰਾਹੀ ਸਕੀਮ’ ਤਹਿਤ ਆਪਣੇ ਆਪ ਨੂੰ ਰਜਿਸਟਰਡ ਕਰਵਾ ਰਹੇ ਹਨ ਅਤੇ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਪ੍ਰਧਾਨ ਮੰਤਰੀ ਆਵਾਸ ਯੋਜਨਾ, ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ, ਆਟਾ-ਦਾਲ ਸਕੀਮ, ਸਰਬਤ ਆਯੂਸ਼ਮਾਨ ਬੀਮਾ ਯੌਜਨਾ ਆਦਿ ਦਾ ਲਾਭ ਲੈ ਰਹੇ ਹਨ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media