ਭੀਖੀ, 4 ਅਪ੍ਰੈਲ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਸਮਾਓਂ ਵਿਖੇ ਨਵੇਂ ਸੈਸ਼ਨ (2023-24) ਦਾ ਆਗਾਜ਼ ਕੀਤਾ ਗਿਆ।ਸਕੂਲ ਦੇ
ਚੇਅਰਮੈਨ ਰਿਸ਼ਵ ਸਿੰਗਲਾ ਨੇ ਦੱਸਿਆ ਕਿ ਸਿਲਵਰ ਵਾਟਿਕਾ ਸਕੂਲ ਵਿਖੇ ਜਿਥੇ ਆਧੁਨਿਕ ਤਰੀਕੇ ਨਾਲ ਸਿੱਖਿਆ ਦਿੱਤੀ ਜਾਂਦੀ ਹੈ, ਉਥੇ ਉਨ੍ਹਾਂ ਨੂੰ ਲਿਖਣਾ, ਪੜ੍ਹਨਾ, ਕਿੱਤਾ ਮੁੱਖੀ ਹੋਣਾ, ਚੰਗਾ ਵਿਵਹਾਰ ਕਰਨਾ ਅਤੇ ਸਭ ਦਾ ਸਤਿਕਾਰ ਕਰਨਾ ਆਦਿ ਸਿਖਾਇਆ ਜਾਂਦਾ ਹੈ।ਅਧਿਆਪਕਾਂ ਨੇ ਨਵੇਂ ਅਤੇ ਪਹਿਲਾ ਤੋਂ ਪੜ੍ਹ ਰਹੇ ਸਾਰੇ ਬੱਚਿਆਂ ਦਾ ਸਵਾਗਤ ਕੀਤਾ।ਸਕੂਲ ਪ੍ਰਿੰਸੀਪਲ ਕਿਰਨ ਰਤਨ ਨੇ ਬੱਚਿਆਂ ਨੂੰ ਨਵੇਂ ਸੈਸ਼ਨ ਅਤੇ ਨਵੀਆਂ ਕਲਾਸਾਂ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਗਈਆਂ।ਇਸ ਮੌਕੇ ਸਕੂਲ ਚੇਅਰਮੈਨ ਰਿਸ਼ਵ ਸਿੰਗਲਾ, ਡਾਇਰੈਕਟਰ ਨਮਨ ਸਿੰਗਲਾ, ਪ੍ਰਿੰਸੀਪਲ ਕਿਰਨ ਰਤਨ ਤੇ ਸਮੂਹ ਅਧਿਆਪਕਾਂ ਨੇ ਬੱਚਿਆਂ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media