
ਰਈਆ, 17 ਦਸੰਬਰ (ਬਲਵਿੰਦਰ ਸਿੰਘ ਸੰਧੂ) ਮਨੁੱਖੀ ਅਧਿਕਾਰ ਮੰਚ (ਰਜਿ: ਪੰਜਾਬ ਅਤੇ ਭਾਰਤ) ਕੌਮੀ ਪ੍ਰਧਾਨ ਡਾ: ਜਸਵੰਤ ਸਿੰਘ ਖੈੜ੍ਹਾ ਦੀ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੀ ਟੀਮ ਜਿਲ੍ਹਾ ਅੰਮ੍ਰਿਤਸਰ ਦੇ ਸੀਨੀਅਰ ਮੀਤ ਪ੍ਰਧਾਨ ਪੈਟੀ ਅਫਸਰ ਤਰਸੇਮ ਸਿੰਘ ਬਾਠ ਅਤੇ ਮੀਤ ਪ੍ਰਧਾਨ ਸੁਨੀਲ ਕੁਮਾਰ ਬਿੱਟੂ ਦੀ ਪ੍ਰਧਾਨਗੀ ਹੇਠ ਅਚਨਚੇਤ ਮੀਟਿੰਗ ਹੋਈ ਜਿਸ ਵਿੱਚ ਮਹਿਲਾ ਵਿੰਗ ਪ੍ਰਧਾਨ ਬਲਾਕ ਤਰਸਿੱਕਾ ਤੋਂ ਮੈਡਮ ਪ੍ਰਵੀਨ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਮੌਕੇ ਤੇ ਸਾਡੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੈਟੀ ਅਫਸਰ ਤਰਸੇਮ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ ਸਾਰਿਆਂ ਨੇ ਸਮਾਜ ੱਿਵਚ ਫੈਲੀਆਂ ਬੁਰਾਈਆਂ ਬਾਰੇ ਵਿਚਾਰ ਵਟਾਂਦਰਾ ਕਰਕੇ ਇਸ ਨੂੰ ਰੋਕਣ ਲਈ ਪ੍ਰਸ਼ਾਸ਼ਨ ਦੀ ਮਦਦ ਕਰਨ ਦਾ ਪ੍ਰਣ ਕੀਤਾ। ਆਪਣੇ ਸੰਬੋਧਨ ਵਿੱਚ ਤਰਸੇਮ ਸਿੰਘ ਬਾਠ ਨੇ ਕਿਹਾ ਕਿ ਸਮਾਜ ਵਿੱਚ ਮਹਿਲਾ ਵਰਗ ਦੇ ਮੌਲਿਕ ਹੱਕਾਂ ਦਾ ਘਾਣ ਅਤੇ ਸ਼ੋਸ਼ਣ ਬਹੁਤ ਵਧ ਗਿਆ ਹੈ ਜਿਸ ਕਾਰਨ ਰੋਜ਼ਾਨਾ ਅਖਬਾਰਾਂ ਵਿੱਚ ਬਲਾਤਕਾਰ, ਦਹੇਜ਼ ਲਈ ਸ਼ੋਸ਼ਣ, ਭਰੂਣ ਹੱੱਤਿਆ, ਨਾਰੀ ਨਾਲ ਛੇੜਛਾੜ ਵਰਗੀਆਂ ਖਬਰਾਂ ਵਧ ਗਈਆਂ ਹਨ।ਇਸ ਲਈ ਮਨੁੱਖੀ ਅਧਿਕਾਰ ਮੰਚ ਵੱਲੋਂ ਸਮੇਂ ਸਮੇਂ ਤੇ ਜਾਗਰੂਕਤਾ ਸੈਮੀਨਾਰ ਕਰਵਾਏ ਜਾਣਗੇ ਕਿਉਂ ਕਿ ਮਨੁੱਖਤਾ ਦੀ ਸੇਵਾ ਹੀ ਸੱਚੀ ਸੇਵਾ ਹੈ ।
ਮੀਟਿੰਗ ਵਿੱਚ ਹਾਜ਼ਰ ਸਮੂਹ ਮੈਂਬਰਾਂ ਨੇ ਇਹ ਮਤਾ ਪਾਸ ਕੀਤਾ ਕਿ ਲੜਕੀਆਂ ਦੇ ਕਾਲਜਾਂ ਤੇ ਸਕੂਲਾਂ ਦੇ ਲੱਗਣ ਸਮੇਂ ਅਤੇ ਛੁੱਟੀ ਵੇਲੇ ਸ਼ਰਾਰਤੀ ਅਨਸਰਾਂ ਵੱਲੋਂ ਅਣਸੁਖਾਵੀਂ ਘਟਨਾਵਾਂ ਨੂੰ ਰੋਕਣ ਲਈ ਪੁਲਿਸ ਮੁਲਾਜ਼ਮਾਂ ਦੀ ਲਗਾਤਾਰ ਡਿਊਟੀ ਲਗਾਉਣ ਲਈ ਐਸ.ਡੀ.ਐਮ ਬਾਬਾ ਬਕਾਲਾ ਸਾਹਿਬ ਨੂੰ ਮਨੁੱਖੀ ਅਧਿਕਾਰ ਮੰਚ ਮਹਿਲਾ ਵਿੰਗ ਵੱਲੋਂ ਮੰਗ ਪੱਤਰ ਦੇ ਕੇ ਬੇਨਤੀ ਕੀਤੀ ਜਾਵੇਗੀ। ਇਸ ਮੌਕੇ ਤੇ ਮਨੁੱਖੀ ਅਧਿਕਾਰ ਮੰਚ ਦੀ ਚੰਗੀ ਕਾਰਗੁਜ਼ਾਰੀ ਨੂੰ ਦੇਖ ਕੇ ਨਵੇਂ ਜੁੜੇ ਅਹੁਦੇਦਾਰਾਂ ਬਲਦੇਵ ਸਿੰਘ ਬਿੱਲਾ ਨੂੰ ਮੀਤ ਪ੍ਰਧਾਨ, ਮੈਡਮ ਹਰਪ੍ਰੀਤ ਕੌਰ ਨੂੰ ਮਹਿਲਾ ਵਿੰਗ ਜਨਰਲ ਸਕੱਤਰ ਅਤੇ ਬਲਕਾਰ ਸਿੰਘ ਨੂੰ ਦਾ ਨਿਯੁੱਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ, ਜਿਨਾਂ ਨੇ ਮੰਚ ਨਾਲ ਰਲ ਕੇ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਲਈ ਪ੍ਰਣ ਕੀਤਾ। ਉਹਨਾਂ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਮਾਜਿਕ ਬੁਰਾਈਆਂ ਨੂੰ ਠੱਲ ਪਾਉਣ ਲਈ ਸਮਾਜਸੇਵੀ ਸੰਸਥਾਵਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਸਮਾਜ ਦੇ ਹਰੇਕ ਵਰਗ ਨੂੰ ਉਹਨਾਂ ਦਾ ਸਾਥ ਦੇਣਾ ਚਾਹੀਦਾ ਹੈ।ਇਸ ਮੌਕੇ ਲੀਗਲ ਸੈਲੱ ਚੇਅਰਮੈਨ ਸਰਵਣ ਸਿੰਘ ਲੱਖੂਵਾਲ ਜ਼ਿਲ੍ਹਾ ਮੀਤ ਚੇਅਰਮੈਨ ਕੈਪਟਨ ਜੋਬਨ ਸਿੰਘ ਗਿੱਲ, ਮੀਤ ਪ੍ਰਧਾਨ ਪਾਲ ਸਿੰਘ, ਮੈਡਮ ਲਖਵਿੰਦਰ ਕੌਰ ਚੇਅਰਪਰਸਨ ਰਈਆ, ਕੁਲਦੀਪ ਕੌਰ ਪ੍ਰਧਾਨ ਰਈਆ ਮਹਿਲਾ ਵਿੰਗ, ਗੁਰਿੰਦਰ ਸਿੰਘ, ਅਮਨਦੀਪ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।
Check Also
ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ
ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media