ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ ਸ੍ਰੀਮਤੀ ਨਵਦੀਪ ਕੌਰ ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਯੂਥ ਤੇ ਪਹਿਲੀ ਵਾਰ ਦੇ ਵੋਟਰਾਂ ਨਾਲ ਰੂਬਰੂ ਪ੍ਰੋਗਰਾਮ ਕੀਤਾ ਗਿਆ।ਇਸ ਵਿੱਚ ਜਿਲ੍ਹਾ ਅੰਮ੍ਰਿਤਸਰ ‘ਚ ਪੈਂਦੇ ਕਾਲਜਾਂ ਦੇ ਵਿਦਿਆਰਥੀ ਜਿਹਨਾ ਨੇ ਪਹਿਲੀ ਵਾਰ ਵੋਟ ਦਾ ਇਸਤੇਮਾਲ ਕੀਤਾ ਅਤੇ ਪਹਿਲੀ ਵਾਰ ਵੋਟਰ ਲਿਸਟ ਵਿੱਚ ਬਤੌਰ ਵੋਟਰ ਰਜਿਸਟਰਡ ਹੋਏ ਹਾਜ਼ਰ ਸਨ।ਸਮੂਹ ਵਿੱਦਿਆਰਥੀਆਂ ਪਾਸੋਂ ਪਹਿਲੀ ਵਾਰ ਵੋਟ ਪਾਉਣ ਅਤੇ ਵੋਟ ਬਣਾਉਣ ਸਬੰਧੀ ਸਝਾਅ ਤੇ ਵਿਚਾਰ ਲਏ ਗਏ।
ਜਿਲ੍ਹਾ ਸਵੀਪ ਇੰਚਾਰਜ਼ ਸੌਰਭ ਖੋਸਲਾ ਚੋਣ ਕਾਨੂੰਗੋ ਵਲੋਂ ਭਾਰਤ ਚੋਣ ਕਮਿਸ਼ਨ ਦੇ ਸਵੀਪ ਪ੍ਰੋਗਰਾਮ ਦੀ ਜਾਣਕਾਰੀ ਵਿੱਦਿਆਰਥੀਆਂ ਨਾਲ ਸਾਂਝੀ ਕੀਤੀ ਗਈ।ਹਾਜ਼ਰ ਵਿੱਦਿਆਰਥੀਆਂ ਨੂੰ ਪ੍ਰੋਜੈਕਟ ਸਨਮਾਨ ਦੀ ਵੀਡੀਓ ਵਿਖਾ ਕੇ ਭਾਰਤ ਚੋਣ ਕਮਿਸ਼ਨ ਵਲੋਂ ਪੋਲਿੰਗ ਬੂਥਾਂ ‘ਤੇ ਦਿੱਤੀਆਂ ਜਾਣ ਵਾਲੀਆ ਸਹੂਲਤਾਂ ਸਬੰਧੀ ਉਤਸ਼ਾਹਿਤ ਕੀਤਾ ਗਿਆ। ਵਿੱਦਿਆਰਥੀਆਂ ਨੇ ਵੀ ਚੋਣ ਪਰਕਿਰਿਆ ਨੂੰ ਸੁਖਾਲਾ ਬਣਾਉਣ ਲਈ ਵਿਚਾਰ ਪੇਸ਼ ਕੀਤੇ।
ਇਸ ਮੌਕੇ ਚੋਣ ਕਾਨੂੰਗੋ ਇੰਦਰਜੀਤ ਸਿੰਘ, ਵਰਿੰਦਰ ਕੁਮਾਰ ਤੇ ਅਰਮਿੰਦਰਪਾਲ ਸਿੰਘ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …