ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ) – ਸਿਹਤ ਵਿਭਾਗ ਵਲੋਂ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਅੱਜ ਦਫਤਰ ਸਿਵਲ ਸਰਜਨ ਤੋਂ ਸਿਵਲ
ਸਰਜਨ ਡਾ. ਚਰਨਜੀਤ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜਿਲਾ੍ ਨੋਡਲ ਅਫਸਰ ਐਨ.ਟੀ.ਸੀ.ਪੀ ਕਮ ਡੀ.ਡੀ ਐਚ.ਓ ਡਾ. ਜਗਨਜੋਤ ਕੌਰ ਦੀ ਅਗਵਾਈ ਹੇਠ ਇਕ ਸਪੈਸ਼ਲ ਟੀਮ ਦਾ ਗਠਣ ਕੀਤਾ ਗਿਆ।ਜਿਸ ਵਿਚ ਜਿਲਾ੍ਹ ਐਮ.ਈ.ਆਈ.ਓ ਅਮਰਦੀਪ ਸਿੰਘ, ਡਾ. ਰੂਪਮ ਚੌਧਰੀ, ਐਸ.ਆਈ ਬਲਵਿੰਦਰ ਸਿੰਘ, ਐਸ.ਆਈ ਪਰਮਜੀਤ ਸਿੰਘ, ਰਜੇਸ਼ ਕੁਮਾਰ, ਰਸ਼ਪਾਲ ਸਿੰਘ ਅਤੇ ਹਜਿਰੰਦਰ ਪਾਲ ਸਿੰਘ ਸ਼ਾਮਿਲ ਸਨ।ਇਸ ਟੀਮ ਵਲੋਂ ਮੌਕੇ ‘ਤੇ ਕਾਰਵਾਈ ਕਰਦਿਆਂ ਸ਼ਹਿਰ ਦੇ ਵੱਖ-ਵੱਖ ਇਲਕਿਆਂ ਵਿੱਚ ਲਗਭਗ 16 ਤੰਬਾਕੂ ਵਿਕਰੇਤਾਵਾਂ ਦੀ ਜਾਂਚ ਕੀਤੀ ਗਈ।ਜਿਸ ਦੌਰਾਨ ਪੁਤਲੀਘਰ, ਛੇਹਰਟਾ, ਨਰਾਇਣਗੜ੍ਹ ਅਤੇ ਕਵੀਨਜ਼ ਰੋਡ ਦੇ ਨਜ਼ਦੀਕੀ ਇਲਾਕਿਆਂ ਵਿੱਚ 11 ਦੁਕਾਨਦਾਰਾਂ ਦੇ ਮੌਕੇ ‘ਤੇ ਚਲਾਣ ਕੱਟੇ ਗਏ ਅਤੇ ਪਬਲਿਕ ਸਥਾਨਾਂ ‘ਤੇ ਸਿਗਰਟ ਪੀਣ ਵਾਲੇ 6 ਵਿਅਕਤੀਆਂ ਜੁਰਮਾਨਾਂ ਚਲਾਨ ਕੀਤੇ ਗਏ।ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਕੋਟਪਾ ਐਕਟ ਅਧੀਨ ਸਮੂਹ ਵਿਦਿਅਕ ਅਦਾਰਿਆਂ ਦੇ 100 ਗਜ਼ ਦੇ ਘੇਰੇ ‘ਚ ਤੰਬਾਕੂ ਦੀ ਵਿਕਰੀ ਕਰਨ ਵਾਲਿਆਂ ਦੁਕਾਨਦਾਰਾਂ ਤੇ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ।ਉਹਨਾਂ ਕਿਹਾ ਕਿ ਈ-ਸਿਗਰਟ ਪੀਣਾਂ ਜਾਨਲੇਵਾ ਹੋ ਸਕਦਾ ਹੈ, ਇਸ ਨਾਲ ਬਹੁਤ ਸਾਰੀਆਂ ਫੇਫੜਿਆਂ ਦੀਆਂ ਬੀਮਾਰੀਆਂ ਹੋ ਸਕਦੀਆਂ ਹਨ ਅਤੇ ਕੈਂਸਰ ਹੋਣ ਦਾ ਖਤਰਾ ਵਧ ਸਕਦਾ ਹੈ।ਜੇਕਰ ਕੋਈ ਵੀ ਤੰਬਾਕੂ ਵਿਕ੍ਰੇਤਾ ਬਿਨਾਂ ਮਾਪਦੰਡ ਵਾਲਾ ਤੰਬਾਕੂ ਸਮਾਨ (ਇਮਪੋਰਟਿਡ ਸਿਗਰਟ) ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਧਾਰਾ 20 ਤਹਿਤ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਪਬਲਿਕ ਸਥਾਨਾਂ ‘ਤੇ ਸਿਗਰਟਨੋਸ਼ੀ ਕਰਨਾ ਅਤੇ ਖੁੱਲੀ ਸਿਗਰਟ ਵੇਚਣਾ ਵੀ ਸਜ਼ਾ\ਜੁਰਮਾਨੇ ਯੋਗ ਅਪਰਾਧ ਹੈ।
Check Also
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 15 ਜੁਲਾਈ ਨੂੰ
ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੌਜਵਾਨਾਂ ਨੂੰ ਵੱਧ ਤੋਂ …
Punjab Post Daily Online Newspaper & Print Media