Wednesday, September 16, 2026

ਪਟਵਾਰੀ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਫਸਲਾਂ ਦੀ ਗਿਰਦਾਵਰੀ ਲਈ ਪਿੰਡ ਪਿੰਡ ਪਹੁੰਚਣ- ਡੀ.ਸੀ

ਅੰਮ੍ਰਿਤਸਰ 5 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਜਿਲ੍ਹੇ ਵਿਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਸਬੰਧੀ ਸਹੀ ਜਾਣਕਾਰੀ ਲਈ ਖੇਤੀਬਾੜੀ ਵਿਭਾਗ ਦੇ ਨਾਲ ਨਾਲ ਪਟਵਾਰੀਆਂ ਨੂੰ ਹਰੇਕ ਖੇਤ ਤੱਕ ਪਹੁੰਚ ਕਰਨ ਦੀ ਹਦਾਇਤ ਕੀਤੀ ਹੈ।ਉਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਫਸਲਾਂ ਦਾ ਮੁਆਵਜ਼ਾ ਫਸਲ ਦੀ ਕਟਾਈ ਦੇ ਨਾਲ ਹੀ ਦੇਣਾ ਚਾਹੁੰਦੀ ਹੈ ਅਤੇ ਉਹ ਤਾਂ ਹੀ ਸੰਭਵ ਹੈ ਜੇਕਰ ਦੋਵੇਂ ਵਿਭਾਗ ਫਸਲਾਂ ਦੇ ਨੁਕਸਾਨ ਸਬੰਧੀ ਆਪਣੀ ਰਿਪੋਰਟ ਮਾਲ ਵਿਭਾਗ ਦੇ ਰਿਕਾਰਡ ਅਨੁਸਾਰ ਤਿਆਰ ਕਰਕੇ ਸਮੇਂ ਦੇਣ।ਉਨਾਂ ਕਿਹਾ ਕਿ ਜਿਲ੍ਹੇ ਵਿਚ ਕਣਕ ਤੋਂ ਇਲਾਵਾ ਸਬਜੀ, ਪਸ਼ੂਆਂ ਦਾ ਚਾਰਾ ਅਤੇ ਹੋਰ ਫਸਲਾਂ ਦਾ ਵੀ ਨੁਕਸਾਨ ਹੋਇਆ ਹੈ, ਸੋ ਦੋਵਾਂ ਵਿਭਾਗਾਂ ਦੇ ਅਧਿਕਾਰੀ ਹਰੇਕ ਪਿੰਡ ਪਹੁੰਚ ਕੇ ਫਸਲਾਂ ਦੀ ਸਹੀ ਜਾਣਕਾਰੀ ਇਕੱਠੀ ਕਰਨੀ ਯਕੀਨੀ ਬਨਾਉਣ ਅਤੇ ਇਸ ਦੀ ਰਿਪੋਰਟ 14 ਅਪ੍ਰੈਲ ਤੋਂ ਪਹਿਲਾਂ ਪਹਿਲਾਂ ਸੌਂਪਣ।ਉਨਾਂ ਦੱਸਿਆ ਕਿ ਮੁੱਢਲੀ ਰਿਪੋਰਟ ਅਨੁਸਾਰ ਫਸਲਾਂ ਦਾ ਨੁਕਸਾਨ 10 ਤੋਂ 100 ਫੀਸਦੀ ਤੱਕ ਹੋਇਆ ਹੈ ਅਤੇ ਕਿਸਾਨ ਨੂੰ ਮੁਆਵਜ਼ਾ ਫਸਲ ਦੇ ਨੁਕਸਾਨ ਦੇ ਹਿਸਾਬ ਨਾਲ ਹੀ ਮਿਲਣਾ ਹੈ।

Check Also

ਬੀਬੀਕੇ ਡੀਏਵੀ ਕਾਲਜ ਵੂਮੈਨ ਨੇ ਰਾਸ਼ਟਰੀ ਖੇਡ ਦਿਵਸ ਮੌਕੇ ‘ਖੇਲੋ ਇੰਡੀਆ ਡਾਇਲਾਗ’ ਵਿੱਚ ਹਿੱਸਾ ਲਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਫਾਰ ਵੁਮੈਨ ਵੱਲੋਂ ਰਾਸ਼ਟਰੀ ਖੇਡ ਦਿਵਸ …