Wednesday, September 16, 2026

ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਬਰਸ਼ਾ ਪ੍ਰੀਯਦਰਸ਼ਨੀ ਲਈ ਬਣਿਆ ਵਰਦਾਨ

ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋ ਸਥਾਪਿਤ ਕੀਤਾ ਗਿਆ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨੋਜਵਾਨਾਂ ਨੂੰ ਵੱਧ ਤੋ ਵੱਧ ਰੋਜਗਾਰ ਮੁਹੱਈਆ ਕਰਵਾ ਰਿਹਾ ਹੈ। ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਏਅਰ ਇੰਡੀਆ ਏਅਰਪੋਰਟ ਸਰਵਿਸ ਲਿਮ. (ਏ.ਆਈ.ਏ.ਐਸ.ਐਲ) ਵਿੱਚ ਕੰਜ਼ਿਊਮਰ ਐਗਜੀਕਿਊਟਿਵ ਦੀ ਆਸਾਮੀ ਬਾਰੇ ਜਾਣਕਾਰੀ ਦਿੱਤੀ ਗਈ।ਜਿਸ ਵਿੱਚ ਬਰਸ਼ਾ ਪ੍ਰੀਯਦਰਸ਼ਨੀ ਨੂੰ ਨੋਕਰੀ ‘ਤੇ ਨਿਯੁੱਕਤ ਕਰਵਾਇਆ ਗਿਆ ਹੈ।ਪ੍ਰਾਰਥੀ ਪ੍ਰੀਯਦਰਸ਼ਨੀ ਨੇ ਦੱਸਿਆ ਕਿ ਉਹ ਅੰਮ੍ਰਿਤਸਰ ਦੀ ਰਹਿਣ ਵਾਲੀ ਹੈ।ਰੋਜਗਾਰ ਬਿਊਰੋ ਵਲੋਂ ਉਸ ਨੂੰ ਸ੍ਰੀ ਗੁਰੂ ਰਾਮ ਦਾਸ ਜੀ ਏਅਰਪੋਰਟ ਅੰਮ੍ਰਿਤਸਰ ਵਿਖੇ ਉਕਤ ਆਸਾਮੀ ਬਾਰੇ ਜਾਣਕਾਰੀ ਦਿੱਤੀ।ਇਸ ਤੋਂ ਬਾਅਦ ਸਿਲੈਕਸ਼ਨ ਕਮੇਟੀ ਵਲੋਂ ਲਈ ਗਈ ਇੰਟਰਵਿਊ ਕਲੀਅਰ ਕਰਨ ਤੋਂ ਬਾਅਦ ਉਸ ਨੂੰ ਨਿਯੁੱਕਤੀ ਪੱਤਰ ਦਿੱਤਾ ਗਿਆ ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …