ਚੰਡੀਗੜ੍ਹ, 7 ਅਪ੍ਰੈਲ (ਹਰਜਿੰਦਰ ਸਿੰਘ ਜ਼ਵੰਦਾ)- ਪੰਜਾਬੀ ਫਿਲਮ ਇੰਡਸਟਰੀ ਦੀ ਮਾਣਮੱਤੀ ਸ਼ਖ਼ਸੀਅਤ ਮਸ਼ਹੂਰ ਅਦਾਕਾਰ ਸ਼ਵਿੰਦਰ ਮਾਹਲ ਨੂੰ ਉਸ ਸਮੇਂ ਬਹੁਤ
ਗਹਿਰਾ ਸਦਮਾ ਲੱਗਾ, ਜਦੋਂ ਬੀਤੇ ਕੱਲ ਉਨ੍ਹਾਂ ਦੇ ਧਰਮਪਤਨੀ ਪ੍ਰਕਾਸ਼ ਕੌਰ ਦਾ ਦਿਹਾਂਤ ਹੋ ਗਿਆ।ਸ਼ਵਿੰਦਰ ਮਾਹਲ ਦੇ ਮਿੱਤਰ ਅਦਾਕਾਰ ਮਲਕੀਤ ਸਿੰਘ ਰੌਣੀ ਨੇ ਦੱਸਿਆ ਕਿ ਸਵ. ਪ੍ਰਕਾਸ਼ ਕੌਰ ਪਿਛਲੇ ਕੁੱਝ ਸਮੇਂ ਤੋਂ ਲੀਵਰ ਦੀ ਬੀਮਾਰੀ ਤੋਂ ਪੀੜ੍ਹਤ ਪੀ.ਜੀ.ਆਈ ਚੰਡੀਗੜ੍ਹ ਜ਼ੇਰੇ ਇਲਾਜ਼ ਸਨ।
ਇਸ ਦੁੱਖ ਦੀ ਘੜੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ, ਐਮੀ ਵਿਰਕ, ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ, ਗੁੱਗੂ ਗਿੱਲ, ਕਰਮਜੀਤ ਅਨਮੋਲ, ਮਲਕੀਤ ਰੌਣੀ, ਭਾਨਾ ਐਲ.ਏ, ਜਸਵਿੰਦਰ ਭੱਲਾ, ਭਾਰਤ ਭੂਸ਼ਣ ਵਰਮਾ, ਬੀਨੂ ਢਿੱਲੋਂ, ਪੰਮੀ ਬਾਈ, ਸਰਦਾਰ ਸੋਹੀ, ਯੋਗਰਾਜ ਸਿੰਘ, ਹਰਬੀ ਸੰਘਾ, ਰਾਣਾ ਜੰਗ ਬਹਾਦੁਰ, ਗੀਤਜ਼ ਬਿੰਦਰਖੀਆ, ਗਾਇਕ ਸੁਰਿੰਦਰ ਛਿੰਦਾ, ਸੁਖਦੇਵ ਬਰਨਾਲਾ, ਦਿਲਾਵਰ ਸਿੱਧੂ, ਆਸ਼ੀਸ਼ ਦੁੱਗਲ, ਨਰਿੰਦਰ ਨੀਨਾ, ਜਸਵੀਰ ਗਿੱਲ, ਪਰਮਵੀਰ ਸਿੰਘ, ਪਰਮਜੀਤ ਭੰਗੂ, ਰਵਿੰਦਰ ਮੰਡ, ਅਮਰ ਨੂਰੀ, ਨਿਰਮਲ ਰਿਸ਼ੀ, ਅਨੀਤਾ ਦੇਵਗਨ, ਸੁਨੀਤਾ ਧੀਰ, ਗੁਰਪ੍ਰੀਤ ਕੌਰ ਭੰਗੂ, ਰੁਪਿੰਦਰ ਰੂਪੀ, ਅਨੀਤਾ ਮੀਤ, ਸ਼ੀਮਾ ਕੌਸ਼ਲ, ਤਨਵੀ ਨਾਗੀ, ਰਾਜ ਧਾਲੀਵਾਲ, ਪੂਨਮ ਸੂਧ, ਰਾਖੀ ਹੁੰਦਲ, ਦਲਜੀਤ ਸਿੰਘ ਅਰੋੜਾ, ਇਕਬਾਲ ਸਿੰਘ ਚਾਨਾ ਅਤੇ ਅੰਮ੍ਰਿਤਪਾਲ ਬਿੱਲਾ ਸਮੇਤ ਵੱਡੀ ਗਿਣਤੀ ‘ਚ ਪੋਲੀਵੁੱਡ ਕਲਾਕਾਰਾਂ, ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸ਼ਖਸੀਅਤਾਂ ਨੇ ਸ਼ਵਿੰਦਰ ਮਾਹਲ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ
ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …
Punjab Post Daily Online Newspaper & Print Media