ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਪੰਜਵੀ ਦੇ ਐਲਾਨੇ ਗਏ ਨਤੀਜੇ ‘ਚ ਨਿਊ ਫਲਾਵਰਜ਼ ਪਬਲਿਕ ਸੀ. ਸੈਕੰ. ਸਕੂਲ ਦੇ
ਵਿਦਿਆਰਥੀ ਜੈਦੀਪ ਸਿੰਘ ਨੇ 500 ਚੋਂ 500 ਅੰਕ ਲੈ ਕੇ ਅੱਵਲ ਸਥਾਨ ਹਾਸਲ ਕਰਕੇ ਪੰਜਾਬ ਪੱਧਰ ‘ਤੇ ਮੈਰਿਟ ਹਾਸਲ ਕੀਤੀ ਹੈ।ਵਰੁਣਪ੍ਰੀਤ ਕੌਰ ਨੇ 99.4% ਲੈ ਕੇ ਦੂਜਾ, ਸਿਮਰਨਜੀਤ ਕੌਰ ਅਤੇ ਰਾਜਬੀਰ ਕੌਰ ਨੇ 99% ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।
ਚੇਅਰਮੈਨ ਹਰਪਾਲ ਸਿੰਘ ਯੂ.ਕੇ ਅਤੇ ਪ੍ਰਿ੍ਰੰਸੀਪਲ ਸ੍ਰੀਮਤੀ ਕੁਲਵਿੰਦਰ ਕੌਰ ਨੇ ਦੱਸਿਆ ਕਿ ਪ੍ਰੀਖਿਆ ‘ਚ ਬੈਠੇ ਕੁੱਲ 71 ਵਿਦਿਆਰਥੀਆਂ ਵਿਚੋਂ 3 ਨੇ ਮੈਰਿਟ, 39 ਨੇ 95% ਤੋਂ ਜਿਆਦਾ ਅਤੇ 29 ਨੇ 90% ਤੋਂ 95% ਤੱਕ ਨੰਬਰ ਹਾਸਲ ਕੀਤੇ ਹਨ।ਉਨਾਂ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਅਤੇ ਹ ਸਕੂਲ ਸਟਾਫ ਨੂੰ ਵਧੀਆ ਨਤੀਜਾ ਆਉਣ ‘ਤੇ ਵਧਾਈ ਦਿੱਤੀ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media