ਅੰਮ੍ਰਿਤਸਰ, 8 ਅਪ੍ਰੈਲ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਸਕੂਲ ਦਾ ਸਥਾਪਨਾ ਦਿਵਸ ਮਨਾਉਂਦੇ ਹੋਏ ਹਵਨ ਯੱਗ ਦਾ ਆਯੋਜਨ ਕੀਤਾ ਗਿਆ ਤਾਂ ਜੋ ਉਸ ਪਰਮ ਪਿਤਾ ਪਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਜਾ ਸਕੇ।ਹਵਨ ਵਿੱਚ ਮੰਤਰਾਂ ਦਾ ਉਚਾਰਨ ਕਰਦੇ ਹੋਏ ਉਥੇ ਬੈਠੇ ਸਭ ਨੇ ਸਕੂਲ ਦੇ ਯਸ਼, ਸਫ਼ਲਤਾ ਅਤੇ ਸਭ ਦੀ ਚੰਗੀ ਸਿਹਤ ਦੇ ਲਈ ਰੱਬ ਨੂੰ ਪ੍ਰਾਰਥਨਾ ਕੀਤੀ।ਸਕੂਲ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਕਿਹਾ ਕਿ ਜਦੋਂ 1982 ਵਿੱਚ ਸਕੂਲ ਸ਼ੁਰੂ ਹੋਇਆ, ਉਦੋਂ ਤੋਂ ਸਕੂਲ ਆਪਣੀ ਅਣਥੱਕ ਕਾਰਜ਼, ਵਿਦਿਆਰਥੀਆਂ ਦੇ ਵਿੱਚ ਨੈਤਿਕ ਮੁੱਲਾਂ ਦਾ ਵਿਕਾਸ ਕਰਨ ਅਤੇ ਗੁਣਵੱਤਾਪੂਰਨ ਸਿੱਖਿਆ ਦੇ ਲਈ ਜਾਣਿਆ ਜਾਂਦਾ ਹੈ।ਇਸ ਸਮੇਂ ਲੋੜਵੰਦ ਵਿਦਿਆਰਥੀਆਂ ਲਈ `ਬੁੱਕ ਲੰਗਰ` ਦਾ ਆਯੋਜਨ ਕੀਤਾ ਗਿਆ।ਜਿਸ ਤਹਿਤ ਬੀ.ਬੀ.ਕੇ ਡੀ.ਏ.ਵੀ ਪਬਲਿਕ ਸਕੂਲ ਯਾਸੀਨ ਰੋਡ ਦੇ ਵਿਦਿਆਰਥੀਆਂ ਨੂੰ ਕਿਤਾਬਾਂ ਤੇ ਵਾਧੂ ਲੇਖਣ ਸਮੱਗਰੀ ਵੰਡੀ ਗਈ ।
ਪੰਜਾਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਨੇ ਸਕੂਲ ਦੀ ਤਰੱਕੀ ਅਤੇ ਸਫਲਤਾ ਲਈ ਸ਼ੁੱਭ-ਕਾਮਨਾਵਾਂ ਭੇਜੀਆਂ।ਸਕੂਲ ਪਿ੍ਰੰਸੀਪਲ ਡਾ. ਪੱਲਵੀ ਸੇਠੀ ਨੇ ਉਥੇ ਬੈਠੇ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਚੰਗੀ ਸਿਹਤ ਅਤੇ ਸਫਲਤਾ ਦੇ ਲਈ ਆਸ਼ੀਰਵਾਦ ਦਿੱਤਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …