ਅੰਮ੍ਰਿਤਸਰ, 8 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਅੱਜ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ।ਇਸ ਵਿੱਚ ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆ ਦੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ।ਸਕੂਲ ਦੀ ਮਨੋਵਿਗਿਆਨ ਅਧਿਆਪਕਾ ਖੁਸ਼ਪਾਲ ਕੌਰ ਨੇ ‘ਸਾਰਿਆਂ ਲਈ ਸਿਹਤ’ ਵਿਸ਼ੇ ‘ਤੇ ਬੋਲਦਿਆਂ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਦੇ ਮਹੱਤਵ ਬਾਰੇ ਸਮਝਾਇਆ।ਉਨ੍ਹਾਂ ਬੱਚਿਆਂ ਦੁਆਰਾ ਪੁੱਛੇ ਗਏ ਪ੍ਰਸ਼ਨਾਂ ਦੇ ਜਵਾਬ ਵੀ ਦਿੱਤੇ।ਡਾਇਰੈਕਟਰ ਉਪਰੇਸ਼ਨਜ਼ ਚੀਫ਼ ਖ਼ਾਲਸਾ ਦੀਵਾਨ ਅੰਮ੍ਰਿਤਪਾਲ ਸਿੰਘ ਚਾਵਲਾ ਨੇ ਵਿਦਿਆਰਥੀਆਂ ਨੂੰ ਸਰੀਰਕ ਤੰਦਰੁਸਤੀ ਦੇ ਮਹੱਤਵ ਬਾਰੇ ਦੱਸਦੇ ਹੋਏ ਸਰੀਰਕ ਕਸਰਤ ਕਰਨ ਦੀ ਪ੍ਰੇਰਨਾ ਦਿੱਤੀ।ਪ੍ਰਿੰਸਪਲ ਮਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਜੰਕ ਫੂਡ ਛੱਡ ਕੇ ਸੰਤੁਲਿਤ ਭੋਜਣ ਖਾਣ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਸਾਨੂੰ ਆਪਣੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ।ਉਨ੍ਹਾਂ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਅਧਿਆਪਕਾਂ ਤੇ ਵਿਦਿਆਰਥੀਆਂ ਵੀ ਹੌਸਲਾ ਅਫਜ਼ਾਈ ਕੀਤੀ।ਪ੍ਰੀ-ਪ੍ਰਾਇਮਰੀ ਵਿੰਗ ਦੇ ਬੱਚਿਆਂ ਵਲੋਂ ਵੀ ਵਿਸ਼ਵ ਸਿਹਤ ਦਿਵਸ ਦੇ ਮੌਕੇ ਪੋਸ਼ਟਿਕ ਭੋਜਣ ਲਿਆਂਦੇ ਗਏ ਅਤੇ ਉਨ੍ਹਾਂ ਨੂੰ ਯੋਗ ਆਸਨ ਕਰਵਾਇਆ ਗਿਆ।ਇਸ ਮੋਕੇ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ, ਸ਼੍ਰੀਮਤੀ ਕਿਰਨਜੋਤ ਕੌਰ, ਸ਼੍ਰੀਮਤੀ ਮਨਵਿੰਦਰ ਕੌਰ, ਅਧਿਆਪਕ ਅਤੇ ਵਿਦਿਆਰਥੀ ਵੱਡੀ ਗਿਣਤੀ ‘ਚ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …