ਭੀਖੀ, 9 ਅਪ੍ਰੈਲ (ਕਮਲ ਜ਼ਿੰਦਲ) – ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪੰਜਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿਚ ਪੰਜਾਬ `ਚੋਂ ਪਹਿਲੇ ਅਤੇ ਦੂਸਰੇ ਸਥਾਨ ‘ਤੇ ਆਈਆਂ ਜਿਲ੍ਹਾ ਮਾਨਸਾ ਦੇ ਪਿੰਡ ਰੱਲਾ ਦੀਆਂ ਵਿਦਿਆਰਥਣਾਂ ਜਸਪ੍ਰੀਤ ਕੌਰ ਅਤੇ ਨਵਦੀਪ ਕੌਰ ਨੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ।ਕਾਂਗਰਸੀ ਲੀਡਰ ਚੁਸਪਿੰਦਰਬੀਰ ਸਿੰਘ ਚਹਿਲ ਵਲੋਂ ਬੱਚਿਆਂ ਦੇ ਘਰ ਜਾ ਕੇ ਉਹਨਾਂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ ਅਤੇ ਉਨਾਂ ਦੀ ਹੌਂਸਲਾ ਅਫ਼ਜ਼ਾਈ ਲਈ 2100-2100 ਰੁਪਏ ਨਕਦ ਦਾ ਪੁਰਸਕਾਰ ਦੇ ਸਨਮਾਨਿਤ ਕੀਤਾ।ਉਨ੍ਹਾਂ ਸਕੂਲ ਅਧਿਆਪਕਾਂ ਨੂੰ ਇਸ ਕਾਮਯਾਬੀ ਲਈ ਵਧਾਈ ਦਿੱਤੀ।ਜਿਨ੍ਹਾਂ ਦੀ ਮਿਹਨਤ ਕਾਰਨ ਬੱਚੀਆਂ ਪੂਰੇ ਪੰਜਾਬ ਵਿੱਚ ਪਹਿਲਾ ਤੇ ਦੂਜਾ ਸਥਾਨ ਪ੍ਰਾਪਤ ਕਰਨ ਵਿੱਚ ਕਾਮਯਾਬ ਹੋਈਆਂ ਹਨ।ਉਨ੍ਹਾਂ ਨਾਲ ਯੂਥ ਕਾਂਗਰਸ ਦੇ ਵਰਕਰ ਤੇ ਪਿੰਡ ਵਾਸੀ ਹਾਜ਼ਰ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …