ਸੰਗਰੂਰ, 9 ਅਪ੍ਰੈਲ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਬਾਘਾ ਵਲੋਂ ਊੜਾ ਅਤੇ ਜੂੜਾ ਵਿਰਸਾ ਸੰਭਾਲ ਲਹਿਰ ਦੇ ਤਹਿਤ ਸ਼ਲਾਘਾਯੋਗ ਉਦਮ ਕਰਦਿਆਂ ਪ੍ਰਿੰਸੀਪਲ ਰਵਿੰਦਰ ਕੌਰ ਦੀ ਅਗਵਾਈ ਵਿੱਚ ਅਕੈਡਮੀ ਨੇੜਲੇ ਵੱਖ-ਵੱਖ ਪਿੰਡਾਂ ਵਿੱਚ ਸੁੰਦਰ ਦਸਤਾਰ ਮੁਕਾਬਲੇ ਕਰਵਾਏ।ਜਿਸ ਦੀ ਸ਼ੁਰੂਆਤ 7 ਅਪ੍ਰੈਲ ਨੂੰ ਪਿੰਡ ਬਾਘਾ ਦੇ ਗੁਰਦੁਆਰਾ ਸਾਹਿਬ ਤੋਂ ਕੀਤੀ ਗਈ।ਇਸ ਤੋਂ ਬਾਅਦ ਇਸ ਲੜੀ ਨੂੰ ਜਾਰੀ ਰੱਖਦਿਆਂ 8 ਅਪ੍ਰੈਲ ਨੂੰ ਪਿੰਡ ਸੇਖੂ ਅਤੇ ਪਿੰਡ ਤਰਖਾਣਵਾਲਾ ਵਿਖੇ ਦਸਤਾਰ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਲਈ ਬੱਚਿਆਂ ਦੇ ਸੀਨੀਅਰ ਅਤੇ ਜੂਨੀਅਰ ਦੋ ਗਰੁੱਪ ਬਣਾ ਕੇ ਪਹਿਲੀ, ਦੂਜੀ ਅਤੇ ਤੀਜ਼ੀ ਪੁਜੀਸ਼ਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਕ੍ਰਮਵਾਰ 1100, 800 ਅਤੇ 500 ਰੁਪਏ ਦੀ ਨਗਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਅਤੇ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਪਿੰਡਾਂ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦਾ ਵਿਸ਼ੇਸ਼ ਸਹਿਯੋਗ ਰਿਹਾ।ਬੱਚਿਆਂ ਅਤੇ ਮਾਪਿਆਂ ਵਲੋਂ ਇਨ੍ਹਾਂ ਮੁਕਾਬਲਿਆਂ ਲਈ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਆਉਣ ਵਾਲੇ ਸਮੇਂ ਵਿਚ ਵੀ ਏਦਾਂ ਦੇ ਨੇਕ ਕਾਰਜ਼ ਕਰਨ ਦਾ ਅਹਿਦ ਕੀਤਾ।ਮੈਡਮ ਰਵਿੰਦਰ ਕੌਰ ਵਲੋਂ ਤਿੰਨ ਪਿੰਡਾਂ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦਾ ਧੰਨਵਾਦ ਕਰਦਿਆਂ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਬੱਚਿਆਂ ਤੇ ਅਜੋਕੀ ਨੌਜਵਾਨ ਪੀੜ੍ਹੀ ਨੂੰ ਕੇਸ ਅਤੇ ਦਸਤਾਰ ਦੀ ਅਹਿਮੀਅਤ ਬਾਰੇ ਦੱਸਦਿਆਂ ਸਿੱਖ ਸੱਭਿਆਚਾਰ ਵੱਲ ਮੁੜਨ ਦੀ ਅਪੀਲ ਕੀਤੀ।ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸਿੱਖੀ ਨੂੰ ਸੰਭਾਲਣ ਲਈ ਕੀਤੇ ਜਾ ਰਹੇ ਅਜਿਹੇ ਕਾਰਜ਼ਾਂ ਦੀ ਸ਼ਲਾਘਾ ਕੀਤੀ ਗਈ।
Check Also
ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ
ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …