Saturday, June 27, 2026

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਾਮ ਸਿਮਰਨ ਸਮਾਗਮ ਦਾ ਆਯੋਜਨ

ਸੰਗਰੂਰ, 11 ਅਪ੍ਰੈਲ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਨਾਮ ਸਿਮਰਨ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਇਸਤਰੀ ਸਤਿਸੰਗ ਸਭਾਵਾਂ, ਮਾਤਾ ਭਾਨੀ ਜੀ ਭਲਾਈ ਸੇਵਾ ਕੇਂਦਰ, ਸ੍ਰੀ੍ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਤੇ ਪ੍ਰਬੰਧਕ ਕਮੇਟੀਆਂ ਦੇ ਮੈਂਬਰਾਂ ਨੇ ਸ਼ਮੂਲੀਅਤ ਕੀਤੀ।ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਬੀਰ ਸਿੰਘ ਦੇ ਜਥੇ ਨੇ ਰਸਭਿੰਨਾ ਕੀਰਤਨ ਕੀਤਾ ਅਤੇ ਸੰਗਤਾਂ ਨੂੰ ਨਾਮ ਸਿਮਰਨ ਨਾਲ ਜੋੜਿਆ।ਰੇਖਾ ਕਾਲੜਾ ਨੇ ਆਪਣੇ ਬੱਚੇ ਕੇਤਨ ਕਾਲੜਾ ਦੇ ਜਨਮ ਦਿਨ ਨੂੰ ਸੰਗਤਾਂ ਤੋਂ ਆਸੀਸ ਲੈ ਕੇ ਮਨਾਇਆ, ਜਿਸ ਦੀ ਪ੍ਰਬੰਧਕ ਕਮੇਟੀ ਨੇ ਸ਼ਲਾਘਾ ਕੀਤੀ।ਬੱਚੇ ਨੂੰ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਸਰਨਾ, ਗੁਰਜੰਟ ਸਿੰਘ ਦੇ ਨਾਲ ਨਰਿੰਦਰ ਪਾਲ ਸਿੰਘ ਸਾਹਨੀ ਐਡਵੋਕੇਟ, ਸੁਰਿੰਦਰ ਪਾਲ ਸਿੰਘ ਸਿਦਕੀ, ਹਰਭਜਨ ਸਿੰਘ ਭੱਟੀ ਨੇ ਸਨਮਾਨਿਤ ਕੀਤਾ।ਭਾਈ ਸੁੰਦਰ ਸਿੰਘ ਹੈਡ ਗ੍ਰੰਥੀ, ਰਾਮ ਸਿੰਘ, ਜਗਜੀਤ ਸਿੰਘ, ਅਵਤਾਰ ਸਿੰਘ ਨੇ ਵਿਸ਼ੇਸ਼ ਸੇਵਾਵਾਂ ਨਿਭਾਈਆਂ।
ਇਸ ਸਮਾਗਮ ਵਿੱਚ ਅਮਰੀਕ ਕੌਰ, ਗੁਰਲੀਨ ਕੌਰ, ਗੁਰਮੀਤ ਕੌਰ, ਕਿਰਨਾ ਰਾਣੀ, ਗੁਰਬੀਰ ਕੌਰ, ਪ੍ਰਿਤਪਾਲ ਕੌਰ, ਹਰਸਿਮਰਨ ਕੌਰ, ਇੰਦਰਪਾਲ ਕੌਰ, ਮਨਜੀਤ ਕੌਰ, ਕਮਲਪ੍ਰੀਤ ਕੌਰ ਤੋਂ ਬਿਨਾਂ ਗੁਰਮੀਤ ਸਿੰਘ, ਭੁਪਿੰਦਰ ਸਿੰਘ ਗਰੇਵਾਲ, ਗੁਰਪ੍ਰੀਤ ਸਿੰਘ ਰੋਬਿਨ, ਅਰਵਿੰਦਰ ਸਿੰਘ ਪਿੰਕੀ, ਜਤਿੰਦਰ ਪਾਲ ਸਿੰਘ ਹੈਪੀ, ਰਣਜੀਤ ਸਿੰਘ ਆਦਿ ਨੇ ਵੱਖ ਵੱਖ ਸੰਸਥਾਵਾਂ ਵੱਲੋਂ ਹਾਜ਼ਰੀ ਭਰੀ ਤੇ ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …