Saturday, June 27, 2026

ਮੁੱਖ ਮੰਤਰੀ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਨੇ ਪ੍ਰਿੰਸੀਪਲਾਂ ਨੂੰ ਵੰਡੇ 5520 ਬੱਚਿਆਂ ਦੀ ਫੀਸ ਦੇ ਚੈਕ

ਸੰਗਰੂਰ, 11 ਅਪ੍ਰੈਲ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ’ਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੀ ਗਰੰਟੀ ਨੂੰ ਹੋਰ ਮਜ਼ਬੂਤੀ ਦੇਣ ਲਈ ਅੱਜ ਰਾਇਸੇਲਾ ਫਾਉਂਡੇਸ਼ਨ ਵਲੋਂ ‘ਪੜ੍ਹਦਾ ਪੰਜਾਬ’ ਪ੍ਰੋਜੈਕਟ ਤਹਿਤ ਧੂਰੀ ਬਲਾਕ ਦੇ 31 ਸਰਕਾਰੀ ਸਕੂਲਾਂ ਦੇ 5520 ਵਿਦਿਆਰਥੀਆਂ ਦੀ ਫੀਸ ਆਪਣੇ ਫੰਡਾਂ ’ਚੋਂ ਦਿੱਤੀ ਗਈ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਲੜਕੀਆਂ ਧੂਰੀ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਧਰਮਪਤਨੀ ਡਾ. ਗੁਰਪ੍ਰੀਤ ਕੌਰ ਨੇ ਮੁੱਖ ਮਹਿਮਾਨ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਵਿਸ਼ੇਸ਼ ਮਹਿਮਾਨ ਵਜੋਂ ਇਨ੍ਹਾਂ 31 ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਪੂਰੇ ਸਕੂਲ ਦੇ ਵਿਦਿਆਰਥੀਆਂ ਦੀ ਫੀਸ ਦੀ ਰਕਮ ਦੇ ਚੈਕ ਵੰਡੇ।
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਰਕਾਰੀ ਸਕੂਲਾਂ ’ਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ’ਚ ਸੁਧਾਰ ਕਰਨ ਦੇ ਨਾਲ-ਨਾਲ ‘ਸਕੂਲ ਆਫ਼ ਐਮੀਨੈਂਸ’ ਤਿਆਰ ਕੀਤੇ ਜਾ ਰਹੇ ਹਨ ਜਿਨ੍ਹਾਂ ’ਚ ਮੈਡੀਕਲ, ਨਾਨ-ਮੈਡੀਕਲ ਸਮੇਤ ਸਾਰੀਆਂ ਸਟਰੀਮਾਂ ਦੇ ਹੋਣਹਾਰ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਅਧਿਆਪਕਾਂ ਵਲੋਂ ਵਿਸ਼ੇਸ਼ ਤਿਆਰੀ ਕਰਵਾਈ ਜਾਵੇਗੀ।ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਸਰਕਾਰੀ ਸਕੂਲਾਂ ’ਚ ਤੈਨਾਤ ਅਧਿਆਪਕਾਂ ਨੂੰ ਆਪਣੇ ਵਿਦਿਆਰਥੀਆਂ ਦੇ ਹੁਨਰ ਨੂੰ ਪਛਾਨਣ ਦੀ ਲੋੜ ਹੈ ਤਾਂ ਜੋ ਉਨ੍ਹਾਂ ਨੂੰ ਤਰਾਸ਼ ਕੇ ਹੀਰਿਆਂ ਵਰਗੇ ਬਣਾਇਆ ਜਾ ਸਕੇ।
ਆਪਣੇ ਸੰਬੋਧਨ ਦੌਰਾਨ ਰਾਇਸੇਲਾ ਗੁਰੱਪ ਦੇ ਚੇਅਰਮੈਨ ਏ.ਆਰ ਸ਼ਰਮਾ ਨੇ ਕਿਹਾ ਕਿ ਮੱਖ ਮੰਤਰੀ ਭਗਵੰਤ ਮਾਨ ਸਾਡੇ ਪੰਜਾਬ ਨੂੰ ਤਰੱਕੀ ਦੀ ਸਹੀ ਦਿਸ਼ਾ ਵੱਲ ਲੈ ਕੇ ਜਾ ਰਹੇ ਹਨ।ਸਭ ਨੂੰ ਇਸ ਨੇਕ ਕਾਰਜ਼ ’ਚ ਉਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਪਹਿਲੇ ਸਥਾਨ ਹਾਸਲ ਕਰਨ ਵਾਲੇ ਦੋ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਫਾਉਂਡੇਸ਼ਨ ਵਲੋਂ ਅਗੇ ਕੀਤੀ ਜਾਣ ਵਾਲੀਅ ਸਾਰੀ ਪੜ੍ਹਾਈ ਲਈ ਵਜੀਫ਼ਾ ਲਗਾਇਆ ਜਾਵੇਗਾ।
ਇਸ ਮੌਕੇ ਐਸ.ਡੀ.ਐਮ ਵਿਨੀਤ ਕੁਮਾਰ, ਮੁੱਖ ਮੰਤਰੀ ਦੇ ਓ.ਐਸ.ਡੀ ਉਂਕਾਰ ਸਿੰਘ, ਚੇਅਰਮੈਨ ਰਾਜਵੰਸ਼ ਸਿੰਘ ਘੁੱਲੀ, ਚੇਅਰਮੈਨ ਅਸ਼ੋਕ ਕੁਮਾਰ ਲੱਖਾ, ਐਮ.ਸੀ ਪ੍ਰਧਾਨ ਪੁਸ਼ਪਾ ਤਾਇਲ, ਜਸਵੀਰ ਸਿੰਘ ਜੱਸੀ ਸੇਖੋਂ, ਘਨਸ਼ਿਆਮ ਕਾਂਸਲ, ਐਮ.ਪੀ ਸਿੰਘ, ਪ੍ਰਸ਼ੋਤਮ ਕਾਲਾ, ਅਨਵਰ ਭਸੌੜ, ਸਕਲਾਂ ਦੇ ਸਟਾਫ਼ ਤੇ ਵਿਦਿਆਰਥੀਆਂ ਤੋਂ ਇਲਾਵਾ ਵੱਡੀ ਗਿਣਤੀ ’ਚ ਪਤਵੰਤੇ ਮੌਜ਼ੂਦ ਸਨ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …