ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ
ਨੇ ਪ੍ਰੀਖਿਆ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਦੀ ਵਿਦਿਆਰਥਣ ਹਰਨੂਰ ਕੌਰ ਅਤੇ ਕੋਮਲ ਸ਼ਰਮਾ ਨੇ ਬੀ.ਕਾਮ ਸਮੈਸਟਰ-5 ਦੇ ਨਤੀਜਿਆਂ ’ਚ ਕ੍ਰਮਵਾਰ 255 ਅਤੇ 249 ਅੰਕ ਪ੍ਰਾਪਤ ਕਰਕੇ ਕਾਲਜ ’ਚੋਂ ਪਹਿਲਾ ਅਤੇ ਦੂਜਾ ਸਥਾਨ ਹਾਸਲ ਕੀਤਾ।
ਕਾਲਜ ਪ੍ਰਿੰਸੀਪਲ ਨਾਨਕ ਸਿੰਘ ਨੇ ਪ੍ਰੀਖਿਆ ’ਚ ਅਹਿਮ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ।ਉਨ੍ਹਾਂ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥਣਾਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਪ੍ਰਦਾਨ ਕਰਨ ਕਰ ਕੇ ਹੀ ਸੰਭਵ ਹੋ ਸਕਿਆ ਹੈ।
Check Also
ਐਡਵੋਕੇਟ ਧਾਮੀ ਵਲੋਂ ਮਾਝਾ ਜ਼ੋਨ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰੀ ਸਿੰਘਾਂ ਨਾਲ ਇਕੱਤਰਤਾ
ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ …
Punjab Post Daily Online Newspaper & Print Media