Tuesday, March 31, 2026

ਖ਼ਾਲਸਾ ਸਾਜਣਾ ਦਿਵਸ ਮੌਕੇ ਗੁਰੂ ਘਰਾਂ ‘ਚ ਪੁਲਿਸ ਦਾ ਬੇਲੋੜਾਂ ਦਖਲ ਬਰਦਾਸ਼ਤ ਨਹੀਂ -ਐਡਵੋਕੇਟ ਧਾਮੀ

ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਖ਼ਾਲਸੇ ਦੇ ਸਾਜਣਾ ਦਿਵਸ ਮੌਕੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਅੰਦਰ ਬੇਲੋੜੇ ਦਖ਼ਲ ਬੰਦ ਕਰਨ ਅਤੇ ਆਪਣੇ ਜ਼ਾਬਤੇ ਅੰਦਰ ਰਹਿਣ ਨੂੰ ਕਿਹਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਜਦੋਂ ਸਿੱਖ ਕੌਮ ਖ਼ਾਲਸੇ ਦਾ ਸਾਜਣਾ ਦਿਵਸ ਕੌਮੀ ਰਵਾਇਤਾਂ ਅਨੁਸਾਰ ਮਨਾ ਰਹੀ ਹੈ। ਤਾਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸਾਸ਼ਨ ਵੱਲੋਂ ਗੁਰੂ ਘਰਾਂ ਅੰਦਰ ਬੇਲੋੜੀ ਦਖ਼ਲਅੰਦਾਜ਼ੀ ਨਾਲ ਸੰਗਤ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸੰਗਤ ’ਤੇ ਪੁਲਿਸ ਪ੍ਰਸਾਸ਼ਨ ਵੱਲੋਂ ਮਨਮਰਜੀ ਦੀਆਂ ਪਾਬੰਦੀਆਂ ਆਇਦ ਕੀਤੀਆਂ ਜਾ ਰਹੀਆਂ ਹਨ, ਜਿਸ ਬਾਰੇ ਸ਼੍ਰੋਮਣੀ ਕਮੇਟੀ ਪਾਸ ਸੂਚਨਾਵਾਂ ਪ੍ਰਾਪਤ ਹੋ ਰਹੀਆਂ ਹਨ।
ਐਡਵੋਕੇਟ ਧਾਮੀ ਨੇ ਕਿਹਾ ਕਿ ਖ਼ਾਲਸਾ ਸਾਜਣਾ ਦਿਵਸ ਸਿੱਖ ਕੌਮ ਲਈ ਬੇਹੱਦ ਮਹੱਤਵਪੂਰਨ ਅਤੇ ਸ਼ਰਧਾ ਭਰਪੂਰ ਹੋਣ ਕਰਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਭਰਵੀਂ ਗਿਣਤੀ ਵਿੱਚ ਸੰਗਤ ਪੁੱਜਦੀ ਹੈ, ਪਰੰਤੂ ਪੁਲਿਸ ਦੀ ਬਿਨਾ ਵਜ੍ਹਾ ਤਾਇਨਾਤੀ ਕਰਕੇ ਉਨ੍ਹਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੁਲਿਸ ਵਲੋਂ ਜਾਣਬੁੱਝ ਕੇ ਸਿੱਖ ਸੰਗਤ ਅੰਦਰ ਡਰ ਅਤੇ ਦਹਿਸ਼ਤ ਦਾ ਮਹੌਲ ਬਣਾਇਆ ਜਾ ਰਿਹਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਰਕਾਰ ਤੁਰੰਤ ਗੁਰੂ ਘਰਾਂ ਤੋਂ ਪੁਲਿਸ ਨੂੰ ਬਾਹਰ ਕਰੇ।ਉਨ੍ਹਾਂ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਪੁਲਿਸ ਵਲੋਂ ਪੈਦਾ ਕੀਤੇ ਜਾ ਰਹੇ ਭੈਅ ਨੂੰ ਨਕਾਰ ਕੇ ਗੁਰੂ ਘਰ ਸ਼ਰਧਾ ਪ੍ਰਗਟਾਉਣ ਲਈ ਪੁੱਜੇ।ਜੇ ਕਿਤੇ ਸਰਕਾਰ ਜਾਂ ਪੁਲਿਸ ਪ੍ਰਸਾਸ਼ਨ ਸੰਗਤ ਨੂੰ ਤੰਗ-ਪਰੇਸ਼ਾਨ ਕਰਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਸਥਾਨਕ ਅਤੇ ਸਬੰਧਤ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਦਿੱਤੀ ਜਾਵੇ।

Check Also

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …