Monday, March 30, 2026

ਅਕਾਲ ਅਕੈਡਮੀ ਰੱਤਾ ਖੇੜਾ ਵਿਖੇ ਸਲਾਨਾ ਸਮਾਗਮ ਦਾ ਆਯੋਜਨ

ਸੰਗਰੂਰ, 13 ਅਪ੍ਰੈਲ (ਜਗਸੀਰ ਲੌਂਗੋਵਾਲ) – ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਚੱਲ੍ਹ ਰਹੀ ਸੰਸਥਾ ਅਕਾਲ ਅਕੈਡਮੀ ਰੱਤਾ ਖੇੜਾ ਫਿਰੋਜ਼ਪੁਰ ਵਿਖੇ ਬੀਤੇ ਦਿਨ ਸਲਾਨਾ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਫਿਰੋਜ਼ਪੁਰ ਜਿਲ੍ਹੇ ਦੇ ਐਸ.ਡੀ.ਐਮ ਰਣਜੀਤ ਸਿੰਘ ਭੁੱਲਰ ਅਤੇ ਬੱਚਿਆਂ ਦੇ ਮਾਪਿਆਂ ਨੇ ਖ਼ਾਸ ਸ਼ਿਰਕਤ ਕੀਤੀ।ਸਮਾਗਮ ਵਿੱਚ ਬੱਚਿਆਂ ਨੇ ਮਾਂ ਬੋਲੀ ਪੰਜਾਬੀ ਦੀ ਸੰਭਾਲ, ਸਮਾਜਿਕ ਬੁਰਾਈਆਂ, ਵਿਸਾਖੀ ਅਤੇ ਜਲ੍ਹਿਆਂ ਵਾਲੇ ਬਾਗ ਦੀ ਘਟਨਾ ਦੇ ਸਬੰਧ ਵਿੱਚ ਸ਼ਬਦ, ਨਾਟਕ, ਕੋਰਿਓਗ੍ਰਾਫੀ ਅਤੇ ਮਾਇਮ ਆਦਿ ਹੋਰ ਕਲਾਵਾਂ ਪੇਸ਼ ਕੀਤੀਆਂ।ਉਪਰੰਤ ਮੁੱਖ ਮਹਿਮਾਨ ਅਤੇ ਪ੍ਰਿੰਸੀਪਲ ਮੈਡਮ ਅਕਾਲ ਅਕੈਡਮੀ ਰੱਤਾ ਖੇੜਾ ਵੱਲੋਂ ਪੜ੍ਹਾਈ, ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚੋਂ ਅੱਵਲ ਰਹਿਣ ਵਾਲ਼ੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।ਪੜ੍ਹਾਈ ਦੇ ਨਾਲ-ਨਾਲ ਹੋਰ ਗਤੀਵਿਧੀਆਂ ਵਿੱਚ ਵੀ ਬੱਚਿਆਂ ਦੀ ਉਸਾਰੂ ਅਗਵਾਈ ਕਰਨ ਵਾਲੇ ਅਧਿਆਪਕਾਂ ਨੂੰ ਪ੍ਰਿੰਸੀਪਲ ਮੈਡਮ ਵਲੋਂ ਸਨਮਾਨਿਤ ਕੀਤਾ ਗਿਆ।ਮੁੱਖ ਮਹਿਮਾਨ ਵਲੋਂ ਬੱਚਿਆਂ ਅਤੇ ਮਾਪਿਆਂ ਨੂੰ ਸੰਬੋਧਨ ਕਰਦੇ ਹੋਏ ਆਪਣੇ ਵਿਚਾਰ ਪੇਸ਼ ਕੀਤੇ ਕਿ ਬੱਚੇ ਭਵਿੱਖ ਵਿੱਚ ਆਪਣਾ ਟੀਚਾ ਮਿੱਥ ਕਿ ਚੱਲਣ ਅਤੇ ਆਪਣੇ ਜੀਵਨ ਵਿੱਚ ਕਾਮਯਾਬ ਹੋ ਕੇ ਸਮਾਜ-ਸੇਵੀ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣ।ਪ੍ਰਿੰਸੀਪਲ ਮੈਡਮ ਨੇ ਕਿਹਾ ਕਿ ਅਕਾਲ ਅਕੈਡਮੀ ਰੱਤਾ ਖੇੜਾ ਵਿੱਚ ਬੱਚੇ ਦੁਨਿਆਵੀ ਵਿੱਦਿਆ ਦੇ ਨਾਲ-ਨਾਲ ਅਧਿਆਤਮਿਕ ਵਿੱਦਿਆ ਵੀ ਪ੍ਰਾਪਤ ਕਰ ਰਹੇ ਹਨ।
ਅਖੀਰ ਵਿੱਚ ਪ੍ਰਿੰਸੀਪਲ ਮੈਡਮ ਨੇ ਮੁੱਖ ਮਹਿਮਾਨ, ਮਾਪੇ, ਸਮੂਹ ਸਟਾਫ ਅਤੇ ਬੱਚਿਆਂ ਦਾ ਧੰਨਵਾਦ ਕੀਤਾ ਅਤੇ ਸਮਾਗਮ ਦੀ ਸੰਪੂਰਨਤਾ ਕੀਤੀ।

Check Also

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …