ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਸਰੂਪ ਰਾਣੀ ਸਰਕਾਰੀ ਕਾਲਜ (ਇ.) ਅੰਮ੍ਰਿਤਸਰ ਵਿਖੇ ਅੱਜ 48ਵਾਂ ਅਤੇ 49ਵਾਂ ਡਿਗਰੀ ਵੰਡ ਸਮਾਰੋਹ ਦਾ ਆਯੋਜਨ
ਕੀਤਾ ਗਿਆ।ਜਿਸ ਵਿੱਚ 2017-18 ਅਤੇ 2018-19 ਦੇ ਵੱਖ ਵੱਖ ਕਲਾਸਾਂ ਦੇ ਲਗਭਗ 479 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ।ਪ੍ਰਿੰਸੀਪਲ ਪ੍ਰੋ. ਡਾ. ਦਲਜੀਤ ਕੌਰ ਨੇ ਦੱਸਿਆ ਕਿ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਵਿਧਾਇਕ ਹਲਕਾ ਉਤਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸਮਾਗਮ ਦੀ ਆਰੰਭਤਾ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਨਾਲ ਕੀਤੀ ਗਈ।ਉਨਾਂ ਨੇ ਮੁੱਖ ਮਹਿਮਾਨ ਨੂੰ ‘ਜੀ ਆਇਆਂ’ ਕਿਹਾ ਤੇ ਡਿਗਰੀਆਂ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਕਾਲਜ ਦੀ ਸਲਾਨਾ ਰਿਪੋਰਟ ਪੜਣ ਉਪਰੰਤ ਵਿਦਿਆਰਥੀਆਂ ਨੂੰ ਡਿਗਰੀਆਂ ਤਕਸੀਮ ਕੀਤੀਆਂ ਗਈਆਂ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ।ਡਾ. ਕੁੰਵਰ ਵਿਜੇ ਪ੍ਰਤਾਪ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਾਰੇ ਡਿਗਰੀ ਪ੍ਰਾਪਤ ਵਿਦਿਆਰਥਣਾਂ ਅਤੇ ਪ੍ਰਿੰਸੀਪਲ ਨੂੰ ਵਧਾਈ ਦਿੱਤੀ।ਉਨਾਂ ਕਿਹਾ ਕਿ ਵਿਦਿਆਰਥੀ ਵੱਡੇ ਮਾਅਰਕੇ ਮਾਰ ਆਪਣੇ ਕਾਲਜ ਅਤੇ ਮਾਪਿਆਂ ਦਾ ਨਾਮ ਰੋਸ਼ਨ ਕਰਨ।ਵਿਦਿਆਰਥਣਾਂ ਨੇ ਡਾਂਸ, ਸੰਗੀਤ ਵਿਭਾਗ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।ਸਮਾਰੋਹ ਵਿੱਚ ਕਾਲਜ ਕਾਉਂਸਲ ਤੇ ਸਟਾਫ ਨੇ ਹਾਜ਼ਰੀ ਲਵਾਈ।ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media