Sunday, July 27, 2025
Breaking News

ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਵਿਖੇ ਮਨਾਇਆ ਗਿਆ ਵਿਸਾਖੀ ਦਾ ਤਿਉਹਾਰ

ਭੀਖੀ, 13 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਵਿਸਾਖੀ ਦਾ ਤਿਓਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਦੇ ਅਧਿਆਪਕਾਂ ਵਲੋਂ ਬੱਚਿਆਂ ਨੂੰ ਵਿਸਾਖੀ ਦਿਹਾੜੇ ਦੇ ਮੌਸਮੀ, ਧਾਰਮਿਕ ਤੇ ਇਤਿਹਾਸਕ ਮਹੱਤਵ ਦੀ ਜਾਣਕਾਰੀ ਦਿੱਤੀ ਗਈ।ਉਨਾਂ ਨੇ ਸ਼ਬਦ ਗਾਇਨ, ਭਾਸ਼ਣ, ਕੁਇਜ਼ ਅਤੇ ਡਰਾਇੰਗ ਮੁਕਾਬਲਿਆਂ ਵਿੱਚ ਹਿੱਸਾ ਵੀ ਲਿਆ।ਨਰਸਰੀ ਤੋਂ ਤੀਸਰੀ ਜਮਾਤ ਦੇ ਵਿਦਿਆਰਥੀਆਂ ਨੂੰ ਸਥਾਨਕ ਗੁਰਦੁਆਰਾ ਸਾਹਿਬ ਵਿਖੇ ਦਰਸ਼ਨ ਕਰਵਾਉਣ ਲਈ ਲਿਜਾਇਆ ਗਿਆ।ਇਸ ਮੌਕੇ ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਤੇ ਸਟਾਫ਼ ਮੈਂਬਰ ਮੌਜ਼ੂਦ ਸਨ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …