ਅੰਮ੍ਰਿਤਸਰ, 13 ਅਪ੍ਰੈਲ (ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਸੁਸਾਇਟੀ ਵਲੋਂ ਪੰਜਾਬੀ ਸਾਹਿਤ ਸਭਾ ਚੋਗਾਵਾਂ ਦੇ ਸਹਿਯੋਗ ਨਾਲ ਪਰਵਾਸੀ ਲੇਖਕ ਤੇ
ਰਾਗ ਦੇ ਮੁੱਖ ਸੰਪਾਦਕ ਇੰਦਰਜੀਤ ਸਿੰਘ ਪੁਰੇਵਾਲ ਨਾਲ ਸੰਵਾਦ ਰਚਾਇਆ ਜਾ ਰਿਹਾ ਹੈ।ਸ਼ੋ੍ਮਣੀ ਨਾਟਕਕਾਰ ਕੇਵਲ ਧਾਲੀਵਾਲ ਤੇ ਪੰਜਾਬੀ ਸਾਹਿਤ ਸਭਾ ਚੋਗਾਵਾਂ ਦੇ ਪ੍ਰਧਾਨ ਧਰਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਇਹ ਰੂ ਬ ਰੂ ਸਮਾਗਮ ਵਿਰਸਾ ਵਿਹਾਰ ਦੇ ਸ. ਨਾਨਕ ਸਿੰਘ ਸੈਮੀਨਾਰ ਹਾਲ ਵਿਖੇ 15 ਅਪ੍ਰੈਲ ਦਿਨ ਸ਼ਨੀਵਾਰ ਨੂੰ ਦੁਪਹਿਰ 2.00 ਵਜੇ ਹੋਵੇਗਾ।ਜਿਸ ਦੌਰਾਨ 27 ਸਾਲਾਂ ਬਾਅਦ ਅਮਰੀਕਾ ਤੋਂ ਆਪਣੇ ਵਤਨ ਪਰਤੇ ਇੰਦਰਜੀਤ ਪੁਰੇਵਾਲ ਦੇ ਸੰਘਰਸ਼ਮਈ ਜੀਵਨ ਬਾਰੇ ਚਰਚਾ ਕੀਤੀ ਜਾਵੇਗੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media