ਸੰਗਰੂਰ, 14 ਅਪ੍ਰੈਲ (ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਫਤਿਹਗੜ੍ਹ ਛੰਨਾਂ ਵਿਖੇ ਡਾ. ਭੀਮ ਰਾਓ ਅੰਬੇਡਕਰ ਸਾਹਿਬ ਜੀ ਦਾ 132ਵਾਂ ਜਨਮ ਦਿਹਾੜਾ ਬੜੀ
ਧੂਮਧਾਮ ਨਾਲ ਮਨਾਇਆ ਗਿਆ।ਡਾ. ਭੀਮ ਰਾਓ ਅੰਬੇਡਕਰ ਸਮਾਜ ਭਲਾਈ ਸੰਸਥਾ ਵਲੋਂ ਪਹਿਲੀ ਕਲਾਸ ਤੋਂ 11 ਵੀਂ ਕਲਾਸ ਤੱਕ ਦੇ ਪਹਿਲੀ, ਦੂਜੀ, ਤੀਸਰੀ ਪੁਜੀਸ਼ਨ ’ਤੇ ਆਉਣ ਵਾਲੇ ਬੱਚਿਆਂ ਦਾ ਸਨਮਾਨ ਕੀਤਾ ਗਿਆ ਅਤੇ 16 ਹੋਣਹਾਰ ਬੱਚਿਆਂ ਜਿੰਨਾਂ ਨੇ ਵੱਖ-ਵੱਖ ਅਦਾਰਿਆਂ ਵਿੱਚ ਨਵੀਂ ਨੌਕਰੀ ਪ੍ਰਾਪਤ ਕੀਤੀ, ਉਨ੍ਹਾਂ ਨੂੰ ਵੀ ਵਿਨਰਜੀਤ ਗੋਲਡੀ ਸ਼੍ਰੋਮਣੀ ਅਕਾਲੀ ਦਲ ਅਤੇ ਅਮਰੀਕ ਸਿੰਘ ਕੈਥ ਜਿਲ੍ਹਾ ਪ੍ਰਧਾਨ ਬੀ.ਐਸ.ਪੀ ਵਲੋਂ ਸਨਮਾਨਿਆ ਗਿਆ।
ਇਸ ਮੌਕੇ ਸੰਸਥਾ ਦੇ ਪ੍ਰਧਾਨ ਅਵਤਾਰ ਸਿੰਘ, ਡਾ. ਮਨਦੀਪ ਸਿੰਘ, ਗੁਰਮੇਲ ਸਿੰਘ, ਨਿਰਮਲ ਫੌਜੀ, ਪ੍ਰੀਤਮ ਸਿੰਘ, ਧੀਰਾ ਸਿੰਘ, ਅਮੋਲਕ ਸਿੰਘ, ਕਰਨੈਲ ਸਿੰਘ, ਹਰਜੀਤ ਸਿੰਘ, ਨਛੱਤਰ ਸਿੰਘ, ਜਸਵੀਰ ਸਿੰਘ, ਰਣਧੀਰ ਸਿੰਘ, ਹਰਜਿੰਦਰ ਸਿੰਘ, ਲਖਵਿੰਦਰ ਸਿੰਘ ਲੱਖੀ ਮੌਜ਼ੂਦ ਸਨ ਤੇ ਸਟੇਜ਼ ਦੀ ਕਾਰਵਾਈ ਜਸਮੇਲ ਸਿੰਘ ਜੱਸੀ ਨੇ ਨਿਭਾਈ ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media